ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵੱਲੋਂ ਐੱਸਵਾਈਐੱਲ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿਚ ਜਬਰਦਸ਼ਤ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤਹਿਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਰਾਜ ਭਵਨ ਵੱਲ ਕੂਚ ਕੀਤਾ ਜਾਣਾ ਸੀ। ਰਾਜ ਭਵਨ ਵੱਲ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰ ਕੇ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਇਸ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।
SYL ਮੁੱਦੇ ‘ਤੇ ਕਾਂਗਰਸ ਦਾ ਹੱਲਾ ਬੋਲ, ਵਿਰੋਧ ਕਰ ਰਹੇ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ, ਰਾਜਾ ਵੜਿੰਗ ਸਮੇਤ ਚੁੱਕੇ ਕਈ ਆਗੂ, ਦੇਖੋ Live ਵੀਡੀਓ
