ਸਟੇਟ ਡੈਸਕ: ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮੰਮਣਕੇ ਨਾਲ ਸਬੰਧਤ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੁਖਚੈਨ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਮੰਮਣਕੇ 26 ਦਸੰਬਰ 2022 ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ। ਇਨ੍ਹੀਂ ਦਿਨੀਂ ਉਹ ਉਥੇ ਬਰੈਂਪਟਨ ਸ਼ਹਿਰ ’ਚ ਰਹਿੰਦਾ ਸੀ, ਜਿਥੇ ਬੀਤੇ ਦਿਨੀਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਇਸ ਦੌਰਾਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
