ਸਟੇਟ ਡੈਸਕ: ਪੀਜੀਆਈ ਚੰਡੀਗੜ੍ਹ ਦੇ ਅੰਦਰ ਨਹਿਰੂ ਹਸਪਤਾਲ ਵਿਚ ਅੱਗ ਲੱਗ ਗਈ। ਸਿਵਲ ਡਿਫੈਂਸ ਵਿਭਾਗ ਦੇ ਆਗੂ ਸੰਜੀਵ ਕੋਹਲੀ ਨੇ ਦੱਸਿਆ ਕਿ ਸਾਨੂੰ ਖਬਰ ਮਿਲੀ ਸੀ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ ’ਤੇ ਅੱਗੇ ਲੱਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਤੁਰੰਤ ਮੌਕੇ ’ਤੇ ਪੁੱਜ ਸਥਿਤੀ ਸੰਭਾਲੀ ਤੇ ਸਥਿਤੀ ਹੁਣ ਕਾਬੂ ਹੇਠ ਹੈ। ਹਸਪਤਾਲ ਅੰਦਰਲੇ ਸਾਰੇ ਲੋਕ ਸੁਰੱਖਿਅਤ ਕੱਢ ਲਏ ਹਨ। ਪੀਜੀਆਈ ਦੇ ਡਾਇਰੈਕਟਰ ਡਾ. ਵਿਵੇਕ ਲਾਲ ਨੇ ਦੱਸਿਆ ਕਿ ਅੱਗ ਹਸਪਤਾਲ ਦੇ ਕੰਪਿਊਟਰ ਰੂਮ ਤੋਂ ਸ਼ੁਰੂ ਹੋਈ ਤੇ ਹੋਰ ਪਾਸੇ ਫੈਲੀ। ਉਹਨਾਂ ਦੱਸਿਆ ਕਿ ਹਸਪਤਾਲ ਪ੍ਰਸ਼ਾਸਨ ਨੇ ਫੁਰਤੀ ਨਾਲ ਕੰਮ ਕੀਤਾ ਤੇ ਸਾਰੇ ਮਰੀਜ਼ਾਂ ਨੂੰ ਪ੍ਰਭਾਵਤ ਇਲਾਕੇ ਵਿਚੋਂ ਸੁਰੱਖਿਅਤ ਕੱਢ ਲਿਆ ਗਿਆ ਹੈ।
