ਵਿਦੇਸ਼ ਡੈਸਕ: ਹਮਾਸ ਦੇ ਹਮਲੇ ‘ਚ 9 ਅਮਰੀਕੀ ਨਾਗਰਿਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸਬੰਧੀ ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਹਫਤੇ ਦੇ ਅੰਤ ‘ਚ ਹਮਾਸ ਵੱਲੋਂ ਇਜ਼ਰਾਈਲ ‘ਤੇ ਕੀਤੇ ਗਏ ਹਮਲੇ ‘ਚ 9 ਅਮਰੀਕੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਇਸ ਹਮਲੇ ਵਿਚ ਚਾਰ ਅਮਰੀਕੀ ਨਾਗਰਿਕਾਂ ਦੇ ਮਾਰੇ ਜਾਣ ਦੀ ਸੂਚਨਾ ਸੀ। ਮੰਤਰਾਲੇ ਨੇ ਕਿਹਾ ਕਿ ਕਈ ਅਮਰੀਕੀ ਨਾਗਰਿਕ ਲਾਪਤਾ ਹਨ। ਬੁਲਾਰੇ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਪੀੜਤ ਪਰਿਵਾਰਾਂ ਦੇ ਸੰਪਰਕ ਵਿਚ ਹੈ ਅਤੇ ਦੂਤਾਵਾਸ ਵੱਲੋਂ ਉਨ੍ਹਾਂ ਨੂੰ ਢੁੱਕਵੀਂ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਐਤਵਾਰ ਨੂੰ ਇਕ ਅਧਿਕਾਰੀ ਨੇ ਦੱਸਿਆ ਕਿ ਇਜ਼ਰਾਈਲ ‘ਚ ਮਾਰੇ ਗਏ ਅਮਰੀਕੀ ਨਾਗਰਿਕਾਂ ਦੀ ਗਿਣਤੀ 6 ਤੋਂ 12 ਦੇ ਵਿਚਕਾਰ ਹੋ ਸਕਦੀ ਹੈ। ਇਹ ਸਪੱਸ਼ਟ ਨਹੀਂ ਹੈ ਕਿ ਲਾਪਤਾ ਲੋਕਾਂ ਨੂੰ ਬੰਧਕ ਬਣਾਇਆ ਗਿਆ ਸੀ, ਕਤਲ ਕੀਤਾ ਗਿਆ ਸੀ ਜਾਂ ਕਿਤੇ ਲੁਕੇ ਹੋਏ ਹਨ।
