ਸਪੋਰਟਸ ਡੈਸਕ: ਵਨਡੇ ਵਿਸ਼ਵ ਕੱਪ 2023 ‘ਚ ਟੀਮ ਇੰਡੀਆ ਨੇ ਭਾਵੇ ਹੀ ਪਹਿਲਾ ਮੈਚ ਜਿੱਤ ਲਿਆ ਹੋਵੇ ਪਰ ਭਾਰਤੀ ਟੀਮ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਸੰਕੇਤ ਨਹੀਂ ਮਿਲ ਰਹੇ ਹਨ। ਭਾਰਤ ਦਾ ਸਿਖਰਲਾ ਕ੍ਰਮ ਮਹੱਤਵਪੂਰਨ ਮੌਕਿਆਂ ‘ਤੇ ਅਸਫਲ ਰਿਹਾ ਹੈ ਅਤੇ ਅਜਿਹਾ ਹੀ ਆਸਟ੍ਰੇਲੀਆ ਖਿਲਾਫ ਮੈਚ ‘ਚ ਹੋਇਆ। ਇਸ ਦੇ ਨਾਲ ਹੀ ਟੀਮ ਦੇ ਸਟਾਰ ਓਪਨਰ ਸ਼ੁਭਮਨ ਗਿੱਲ ਅਜੇ ਮੈਚ ਖੇਡਣ ਲਈ ਫਿੱਟ ਨਹੀਂ ਹਨ। ਗਿੱਲ ਡੇਂਗੂ ਤੋਂ ਪੀੜਤ ਹੈ ਅਤੇ ਉਸ ਦੇ ਖੂਨ ਵਿੱਚ ਪਲੇਟਲੈਟਸ ਦੀ ਗਿਣਤੀ ਘੱਟ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਕਾਵੇਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹੁਣ ਉਹ ਹਸਪਤਾਲ ਤੋਂ ਹੋਟਲ ਵਾਪਸ ਆ ਗਿਆ ਹੈ ਅਤੇ ਠੀਕ ਹੋ ਰਿਹਾ ਹੈ ਪਰ ਪਾਕਿਸਤਾਨ ਖਿਲਾਫ ਮੈਚ ‘ਚ ਉਸ ਦੇ ਖੇਡਣ ਦੀ ਸੰਭਾਵਨਾ ਬਹੁਤ ਘੱਟ ਹੈ।
