ਸਟੇਟ ਡੈਸਕ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਅਸ਼ਟਾਮ ਪੇਪਰ ਤੇ ਵਰਤੀ ਜਾਣ ਵਾਲੀ ਭਾਸ਼ਾ ਨੂੰ ਸੁਖਾਲਾ ਬਣਾਉਣ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿੱਚ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਸਰਲ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮਾਡਲ ਡੀਡ ਦੇ ਖਰੜੇ ਦੀ ਨਮੂਨਾ ਕਾਪੀ ਨਾਲ ਲੰਬੀ ਕਰਦੇ ਹੋਏ ਲਿਖਿਆ ਗਿਆ ਕਿ ਇਸ ਖਰੜੇ ਵਿੱਚ ਦਰਸਾਈ ਪੰਜਾਬੀ ਭਾਸ਼ਾ ਅਨੁਸਾਰ ਰਜਿਸਟਰੀਆਂ Sale Deed ਰਜਿਸਟਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਹੋਰ ਦਸਤਾਵੇਜਾਂ ਨੂੰ ਮਾਲ ਵਿਭਾਗ ਦੀ ਵੈੱਬ ਸਾਈਟ ‘ਤੇ ਉਪਲੱਬਧ Templates ਅਨੁਸਾਰ ਰਜਿਸਟਰ ਕੀਤਾ ਜਾਵੇ।
