ਨੈਸ਼ਨਲ ਡੈਸਕ: ਇਜ਼ਰਾਈਲ ਅਤੇ ਫਿਲਸਤੀਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਇਜ਼ਰਾਈਲ ਵਿੱਚ ਫਸੇ ਭਾਰਤੀਆਂ ਲਈ ਭਾਰਤ ਸਰਕਾਰ ਵੱਲੋਂ ‘ਓਪਰੇਸ਼ਨ ਅਜੇ’ ਸ਼ੁਰੂ ਕੀਤਾ ਗਿਆ ਹੈ ਜਿਸਦੇ ਤਹਿਤ ਪਹਿਲੇ ਜੱਥੇ ਨੂੰ ਲੈ ਕੇ ਇੱਕ ਫਲਾਈਟ ਸ਼ੁੱਕਰਵਾਰ ਸਵੇਰੇ ਨਵੀਂ ਦਿੱਲੀ ਪਹੁੰਚੀ। ਇਸ ਦੌਰਾਨ ਇਜ਼ਰਾਈਲ ਤੋਂ ਆਏ ਭਾਰਤੀ ਨਾਗਰਿਕਾਂ ਦੇ ਸਵਾਗਤ ਲਈ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਹਵਾਈ ਅੱਡੇ ‘ਤੇ ਮੌਜੂਦ ਸਨ। ਚੰਦਰਸ਼ੇਖਰ ਨੇ ਹੱਥ ਜੋੜ ਕੇ ਵਾਪਸ ਪਰਤੇ ਭਾਰਤੀਆਂ ਦਾ ਸਵਾਗਤ ਕੀਤਾ ਅਤੇ ਬਾਅਦ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਕੇਂਦਰੀ ਮੰਤਰੀ ਨੇ ਯਾਤਰੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਹਰੇਕ ਭਾਰਤੀ ਦੀ ਸੁਰੱਖਿਆ ਲਈ ਭਾਰਤ ਦੀ ਵਚਨਬੱਧਤਾ ਅਟੱਲ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੀ ਸੁਰੱਖਿਆ ਲਈ ਦ੍ਰਿੜ ਹਨ।
Operation Ajay ; ਇਜ਼ਰਾਈਲ ਤੇ ਫਿਲਸਤੀਨ ਵਿਚਾਲੇ ਚੱਲ ਰਹੀ ਜੰ+ਗ ‘ਚੋਂ ਕੱਢੇ 212 ਭਾਰਤੀ
