ਸਟੇਟ ਡੈਸਕ: ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਅੰਮ੍ਰਿਤਸਰ ਦੇ ਇੱਕ ਹੋਰ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਜੋ ਆਪਣੇ ਉੱਜਵਲ ਭਵਿੱਖ ਲਈ ਅਤੇ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਅੰਮ੍ਰਿਤਸਰ ‘ਚ ਲਵਪ੍ਰੀਤ ਸਿੰਘ ਦੇ ਰਿਸ਼ਤੇਦਾਰਾਂ ਹਰਪਾਲ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 4 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਰਕ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
