class="post-template-default single single-post postid-25165 single-format-standard wpb-js-composer js-comp-ver-6.11.0 vc_responsive">

Latest ਅਪਰਾਧ ਪੰਜਾਬ

Female Student Photos Viral: ਲੜਕੀਆਂ ਦੀ ਫੋਟੋਆਂ ਵਾਇਰਲ ਕਰਨ ਵਾਲਾ ਨਿਕਲਿਆ 13 ਸਾਲ ਦਾ ਬੱਚਾ, ਬਾਲ ਸੁਧਾਰ ਘਰ ਭੇਜਿਆ

ਸਟੇਟ ਡੈਸਕ: ਬੀਤੇ ਦਿਨ ਚੰਡੀਗੜ੍ਹ ਦੇ ਇਕ ਨਿੱਜੀ ਸਕੂਲ ਵਿਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ (ਫੋਟੋਆਂ ਨਾਲ ਛੇੜਛਾੜ ਕਰਕੇ ਬਣਾਈਆਂ) ਸਨੈਪਚੈਟ ‘ਤੇ ਅਪਲੋਡ ਕਰਨ ਦੇ ਮਾਮਲੇ ‘ਚ ਨਵਾਂ ਮੌੜ ਆਇਆ ਹੈ। ਇਸ ਮਾਮਲੇ ‘ਚ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਉਕਤ ਸਕੂਲ ਦੇ 13 ਸਾਲਾ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਉਕਤ ਲੜਕੀਆਂ ਦੀ ਜਮਾਤ ‘ਚ ਪੜ੍ਹਦਾ ਹੈ। ਸੈਕਟਰ-11 ਥਾਣੇ ਦੀ ਪੁਲਿਸ ਨੇ ਬੱਚੇ ਨੂੰ ਬਾਲ ਅਦਾਲਤ ਵਿਚ ਪੇਸ਼ ਕੀਤਾ। ਜਿਥੋਂ ਉਸ ਨੂੰ ਸੈਕਟਰ-25 ਸਥਿਤ ਬਾਲ ਸੁਧਾਰ ਘਰ ਭੇਜ ਦਿਤਾ ਗਿਆ ਹੈ।
ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਸਕੂਲ ਦੀਆਂ ਕੁੱਝ ਵਿਦਿਆਰਥਣਾਂ ਦੇ ਮਾਪਿਆਂ ਨੇ ਪੁਲਿਸ ਨੂੰ ਸ਼ਿਕਾਇਤ ਦਿਤੀ ਸੀ। ਉਨ੍ਹਾਂ ਦਾ ਇਲਜ਼ਾਮ ਸੀ ਕਿ ਉਨ੍ਹਾਂ ਦੀਆਂ ਲੜਕੀਆਂ ਦੀਆਂ ਫੋਟੋਆਂ ਸਕੂਲ ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕੀਤੀਆਂ ਗਈਆਂ ਸਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਰਾਹੀਂ ਇਨ੍ਹਾਂ ਫੋਟੋਆਂ ਨੂੰ ਇਤਰਾਜ਼ਯੋਗ ਫੋਟੋਆਂ ਵਿਚ ਬਦਲ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤਾ ਗਿਆ ਸੀ। ਪੁਲਿਸ ਨੇ ਮੁੱਢਲੇ ਤੌਰ ’ਤੇ ਅਣਪਛਾਤੇ ਵਿਅਕਤੀ ਵਿਰੁਧ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਪੁਲਿਸ ਨੇ 13 ਸਾਲਾ ਬੱਚੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਬੱਚੇ ਕੋਲੋਂ ਉਹ ਮੋਬਾਈਲ ਵੀ ਬਰਾਮਦ ਕਰ ਲਿਆ ਹੈ ਜਿਸ ਨਾਲ ਉਸ ਨੇ ਛੇੜਛਾੜ ਕੀਤੀ ਸੀ। ਪੁਲਿਸ ਨੇ ਉਸ ਸੋਸ਼ਲ ਮੀਡੀਆ ਅਕਾਊਂਟ ਨੂੰ ਡਿਲੀਟ ਕਰ ਦਿੱਤਾ ਹੈ, ਜਿਸ ‘ਤੇ ਲੜਕੀਆਂ ਦੀਆਂ ਤਸਵੀਰਾਂ ਪੋਸਟ ਕੀਤੀਆਂ ਗਈਆਂ ਸਨ।

Leave a Comment

Your email address will not be published.

You may also like