ਸਪੋਰਟਸ ਡੈਸਕ: ਅਹਿਮਦਾਬਾਦ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਉਣ ਤੋਂ ਬਾਅਦ ਆਤਮਵਿਸ਼ਵਾਸ ਨਾਲ ਭਰੀ ਟੀਮ ਇੰਡੀਆ ਕ੍ਰਿਕਟ ਵਿਸ਼ਵ ਕੱਪ ਦੇ ਆਪਣੇ ਅਗਲੇ ਮੈਚ ਲਈ ਪੁਣੇ ਪਹੁੰਚ ਗਈ ਹੈ। ਭਾਰਤ ਨੇ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਤਿੰਨ ਮੈਚ ਖੇਡੇ ਹਨ ਅਤੇ ਤਿੰਨਾਂ ਵਿੱਚ ਜਿੱਤ ਦਰਜ ਕੀਤੀ ਹੈ। ਟੀਮ ਇੰਡੀਆ ਹੁਣ ਪੁਣੇ ‘ਚ ਬੰਗਲਾਦੇਸ਼ ਖਿਲਾਫ ਮੈਚ ਖੇਡੇਗੀ। ਇਹ ਮੈਚ 19 ਅਕਤੂਬਰ ਨੂੰ ਖੇਡਿਆ ਜਾਵੇਗਾ। ਇਸ ਦੇ ਲਈ ਭਾਰਤੀ ਟੀਮ ਪੁਣੇ ਪਹੁੰਚ ਚੁੱਕੀ ਹੈ। ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਏਅਰਪੋਰਟ ‘ਤੇ ਦੇਖਿਆ ਗਿਆ। ਕੋਹਲੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਗਿਆ ਹੈ। ਇਸ ‘ਚ ਉਹ ਏਅਰਪੋਰਟ ਤੋਂ ਨਿਕਲਦੇ ਹੋਏ ਨਜ਼ਰ ਆ ਰਹੇ ਹਨ।
ਬੰਗਲਾਦੇਸ਼ ਖਿਲਾਫ ਮੈਚ ਲਈ ਪੁਣੇ ਪੁੱਜੀ ਟੀਮ ਇੰਡੀਆ, 19 ਅਕਤੂਬਰ ਨੂੰ ਖੇਡਿਆ ਜਾਵੇਗਾ ਅਗਲਾ ਮੈਚ
