ਸਟੇਟ ਡੈਸਕ: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਇੱਕ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਪੁਲਿਸ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਹੈ। ਅੱਜ ਸਵੇਰੇ ਸਾਬਕਾ ਵਿਧਾਇਕ ਜ਼ੀਰਾ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕੁਲਬੀਰ ਸਿੰਘ ਜ਼ੀਰਾ ਨੂੰ ਪੁਲਿਸ ਨੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰ ਕਰਨ ਉਪਰੰਤ ਉਸ ਨੂੰ ਥਾਣਾ ਸਿਟੀ ਜ਼ੀਰਾ ਵਿਖੇ ਲਿਜਾਇਆ ਗਿਆ।
ਉਸ ਤੋਂ ਬਾਅਦ ਇਸ ਨੂੰ ਸਦਰ ਜ਼ੀਰਾ, ਫਿਰ ਫ਼ਿਰੋਜ਼ਪੁਰ ਰੋਡ ਲਿਆਂਦਾ ਗਿਆ। ਕੁਲਬੀਰ ਸਿੰਘ ਜੀਰਾ ਦਾ ਤਲਵੰਡੀ ਰਾਹੀਂ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ। ਸਿਵਲ ਹਸਪਤਾਲ ਤੋਂ ਬਾਹਰ ਆਉਂਦੇ ਹੋਏ ਕੁਲਬੀਰ ਸਿੰਘ ਜੀਰਾ ਨੇ ਦੱਸਿਆ ਕਿ ਉਹ ਮੈਨੂੰ ਸਵੇਰੇ ਹੀ ਘਰੋਂ ਚੁੱਕ ਕੇ ਲੈ ਗਏ ਸਨ। ਪਰ ਮੈਂ ਜੇਲ੍ਹ ਤੋਂ ਬਾਹਰ ਆ ਕੇ ਵੱਡੇ ਖੁਲਾਸੇ ਕਰਨ ਤੋਂ ਨਹੀਂ ਡਰਦਾ।
ਹਾਲੇ ਨੀਂਦ ਵੀ ਪੂਰੀ ਨਹੀਂ ਹੋਈ, ਘਰ ਆ ਗਈ ਪੁਲਿਸ ; ਕੁਲਬੀਰ ਸਿੰਘ ਜ਼ੀਰਾ ਨੂੰ ਤੜਕੇ 4 ਵਜੇ ਸੁੱਤੇ ਨੂੰ ਉਠਾ ਲੈ ਗਈ, ਜਾਣੋ ਪੂਰਾ ਮਾਮਲਾ
