ਸਟੇਟ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਖ਼ਾਸ ਅੰਦਾਜ਼ ‘ਚ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ ਕਿ ”ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ।ਰੱਬ ਤੁਹਾਨੂੰ ਹਮੇਸ਼ਾ ਚੜ੍ਹਦੀ ਕਲਾ ‘ਚ ਰੱਖੇ। ਤੁਸੀਂ ਹਮੇਸ਼ਾ ਖ਼ੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ, ਜ਼ਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ‘ਚ ਵੱਸਦਾ ਹੈ ਅਤੇ ਤੁਸੀਂ ਪੰਜਾਬੀਆਂ ਦੇ ਦਿਲਾਂ ‘ਚ। ਪੰਜਾਬ ਅਤੇ ਪੰਜਾਬੀਅਤ ਦੀ ਹੋਰ ਸੇਵਾ ਕਰਨ ਦੀ ਪਰਮਾਤਮਾ ਤੁਹਾਨੂੰ ਸਮਰੱਥਾ ਬਖ਼ਸ਼ਣ।”
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਜਨਮ ਦਿਨ ਉਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਐਕਸ (ਟਵਿੱਟਰ) ਉਤੇ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਪੰਜਾਬ ਦੇ ਮੁੱਖ ਮੰਤਰੀ ਸ਼੍ਰੀ @BhagwantMann ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਥਨਾ ਕਰਦੇ ਹਾਂ।
