ਸਟੇਟ ਡੈਸਕ: ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ 5 ਨਵੇਂ ਜੱਜਾਂ ਦੀ ਸੁਪਰੀਮ ਕੋਰਟ ਨੇ ਨਿਯੁਕਤੀ ਕੀਤੀ ਹੈ। ਸੁਪਰੀਮ ਕੋਰਟ ਨੇ ਬੀਤੇ ਦਿਨੀ ਪੰਜ ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੰਜੀਵ ਖੰਨਾ ਵਾਲੇ ਕਾਲੇਜੀਅਮ ਨੇ ਹੇਠ ਲਿਖੇ ਵਕੀਲਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਹ ਪੰਜ ਹਾਈ ਕੋਰਟ ਹਨ ਪਟਨਾ, ਗੁਹਾਟੀ, ਉਤਰਾਖੰਡ, ਪੰਜਾਬ ਹਰਿਆਣਾ ਹਾਈ ਕੋਰਟ ਅਤੇ ਮੱਧ ਪ੍ਰਦੇਸ਼ ਹਾਈ ਕੋਰਟ।
ਪੰਜਾਬ ਹਰਿਆਣਾ ਹਾਈ ਕੋਰਟ ਲਈ ਹਰਮੀਤ ਸਿੰਘ ਗਰੇਵਾਲ, ਦੀਪਇੰਦਰ ਸਿੰਘ ਨਲਵਾ, ਸੁਮੀਤ ਗੋਇਲ, ਸੁਦੀਪਤੀ ਸ਼ਰਮਾ, ਕੀਰਤੀ ਸਿੰਘ ਨੂੰ ਨਿਯੁਕਤ ਕੀਤਾ ਗਿਆ।
