ਨੈਸ਼ਨਲ ਡੈਸਕ : ਨਵਰਾਤਰੀ ਅਤੇ ਸ਼ਰਾਧ ਤੋਂ ਬਾਅਦ ਪਿਆਜ਼ ਦੀਆਂ ਕੀਮਤਾਂ ‘ਚ ਭਾਰੀ ਵਾਧਾ ਹੋਇਆ ਹੈ। ਪਿਛਲੇ ਤਿੰਨ ਦਿਨਾਂ ਵਿੱਚ ਪ੍ਰਚੂਨ ਬਾਜ਼ਾਰ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ 14 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਬੀਤੇ ਬੁੱਧਵਾਰ ਨੂੰ ਪ੍ਰਚੂਨ ਬਾਜ਼ਾਰ ‘ਚ ਪਿਆਜ਼ ਦੀ ਕੀਮਤ 55 ਤੋਂ 60 ਰੁਪਏ ਪ੍ਰਤੀ ਕਿਲੋ ਦਰਜ ਕੀਤੀ ਗਈ। ਦੂਜੇ ਪਾਸੇ ਥੋਕ ਬਾਜ਼ਾਰ ਵਿੱਚ ਵੀ ਪਿਛਲੇ ਚਾਰ ਦਿਨਾਂ ਤੋਂ ਸੱਤ ਤੋਂ ਅੱਠ ਰੁਪਏ ਪ੍ਰਤੀ ਕਿਲੋ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਆਜ਼ਾਦਪੁਰ ਮੰਡੀ ‘ਚ ਪਿਆਜ਼ ਦੀ ਕੀਮਤ 35 ਤੋਂ 40 ਰੁਪਏ ਪ੍ਰਤੀ ਕਿਲੋ ਦਰਜ ਕੀਤੀ ਗਈ।
ਏਸ਼ੀਆ ਦੀ ਸਭ ਤੋਂ ਵੱਡੀ ਪਿਆਜ਼ ਮੰਡੀ ਮਹਾਰਾਸ਼ਟਰ ਦੇ ਲਾਸਲਗਾਂਵ ਵਿੱਚ ਵੀ 15 ਦਿਨ ਪਹਿਲਾਂ ਪਿਆਜ਼ ਦੀ ਥੋਕ ਕੀਮਤ 2,350 ਰੁਪਏ ਪ੍ਰਤੀ ਕੁਇੰਟਲ ਸੀ। ਬੁੱਧਵਾਰ ਨੂੰ ਇਹ ਵਧ ਕੇ 3,800 ਰੁਪਏ ਪ੍ਰਤੀ ਕੁਇੰਟਲ ਹੋ ਗਿਆ। ਦੱਸ ਦਈਏ ਕਿ ਪਿਆਜ਼ ਦੀ ਮਹਿੰਗਾਈ ਨੂੰ ਰੋਕਣ ਲਈ ਸਰਕਾਰ ਨੇ ਅਗਸਤ ‘ਚ ਇਸ ਦੀ ਬਰਾਮਦ ‘ਤੇ 40 ਫੀਸਦੀ ਡਿਊਟੀ ਲਗਾਈ ਸੀ। ਪਿਛਲੇ 15 ਦਿਨਾਂ ਵਿੱਚ ਲਾਸਲਗਾਓਂ APMC ਵਿੱਚ ਪਿਆਜ਼ ਦੀ ਔਸਤ ਥੋਕ ਕੀਮਤ 60% ਵੱਧ ਗਈ ਹੈ। ਜਿਸ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 18% ਦਾ ਵਾਧਾ ਹੋਇਆ ਹੈ। ਬੁੱਧਵਾਰ ਨੂੰ ਦਿੱਲੀ ਦੇ ਨਾਲ-ਨਾਲ ਮਹਾਰਾਸ਼ਟਰ ਦੇ ਕੁਝ ਬਾਜ਼ਾਰਾਂ ‘ਚ ਵਧੀਆ ਕੁਆਲਿਟੀ ਦੇ ਪਿਆਜ਼ ਦੀ ਵੱਧ ਤੋਂ ਵੱਧ ਕੀਮਤ 50 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ।
ਸਾਉਣੀ ਦੀ ਨਵੀਂ ਫਸਲ ਕਰੀਬ ਦੋ ਮਹੀਨਿਆਂ ਬਾਅਦ ਬਾਜ਼ਾਰ ਵਿੱਚ ਆਉਣ ਦੀ ਉਮੀਦ ਹੈ। ਭਾਵ ਪਿਆਜ਼ ਦੀਆਂ ਕੀਮਤਾਂ ਦਸੰਬਰ ਤੱਕ ਵਧਣ ਦੀ ਸੰਭਾਵਨਾ ਹੈ। ਅਹਿਮਦਨਗਰ ‘ਚ ਕਰੀਬ 10 ਦਿਨ ਪਹਿਲਾਂ ਪਿਆਜ਼ ਦੀ ਔਸਤ ਕੀਮਤ 35 ਰੁਪਏ ਪ੍ਰਤੀ ਕਿਲੋ ਸੀ, ਜੋ ਹੁਣ 45 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਮਹਾਰਾਸ਼ਟਰ ਦੇ ਜ਼ਿਆਦਾਤਰ ਪਿਆਜ਼ ਉਤਪਾਦਕ ਜ਼ਿਲ੍ਹਿਆਂ ਵਿੱਚ ਔਸਤ ਥੋਕ ਕੀਮਤਾਂ ਹੁਣ 45-48 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਵਿਚਕਾਰ ਹਨ।
ਪਿਆਜ਼ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦੀਆਂ ਅੱਖਾਂ ‘ਚੋਂ ਕੱਢਾਏ ਅੱਥਰੂ, ਥੋੜ੍ਹੇ ਹੀ ਦਿਨਾਂ ਆਸਮਾਨੀ ਚੜੇ ਭਾਅ
