ਸਪੋਰਟਸ ਡੈਸਕ,: ਭਾਰਤ ਨੂੰ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੰਗਾਰੂਆਂ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ। ਇਸ ਹਾਰ ਤੋਂ ਬਾਅਦ ਭਾਰਤੀ ਖਿਡਾਰੀ ਡਰੈਸਿੰਗ ਰੂਮ ਵਿੱਚ ਗਏ ਅਤੇ ਉਨ੍ਹਾਂ ਦੇ ਭਾਵੁਕ ਹੁੰਦੇ ਦੀ ਤਸਵੀਰ ਵੀ ਸਾਹਮਣੇ ਆਈ। ਰੋਹਿਤ ਸ਼ਰਮਾ, ਮੁਹੰਮਦ ਸਿਰਾਜ ਅਤੇ ਵਿਰਾਟ ਕੋਹਲੀ ਸਮੇਤ ਸਾਰੇ ਖਿਡਾਰੀ ਭਾਵੁਕ ਨਜ਼ਰ ਆਏ। ਆਸਟ੍ਰੇਲੀਆ ਹੱਥੋਂ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਡਰੈਸਿੰਗ ਰੂਮ ‘ਚ ਭਾਰਤੀ ਕ੍ਰਿਕਟਰਾਂ ਨਾਲ ਮੁਲਾਕਾਤ ਕੀਤੀ। ਇਸ ਦੀ ਤਸਵੀਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਨੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ।
ਫਾਈਨਲ ‘ਚ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਡਰੈਸਿੰਗ ਰੂਮ ਦੀ ਤਸਵੀਰ ਆਈ ਸਾਹਮਣੇ
