ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

August 6, 2026 / Punjab
No-family-to-be-left-out-of-nfsa

ਨਵੇਂ ਰਾਸ਼ਨ ਕਾਰਡਾਂ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ; 14,000 ਤੋਂ ਵੱਧ ਡਿਪੂਆਂ ਉੱਤੇ ਈਪੋਸ ਮਸ਼ੀਨਾਂ ਨਾਲ ਵੰਡੇ ਜਾਣ ਵਾਲੇ ਅਨਾਜ ਵਿੱਚ ਆਈ ਪਾਰਦਰਸ਼ਿਤਾ

ਰਾਸ਼ਨ ਡਿਪੂਆਂ ਵਿਖੇ ਪੰਜਾਬ ਸਰਕਾਰ ਦੀ ਲੋਕ ਪੱਖੀ ਪਹਿਲ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ

1 / Chandigarh


ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ *https://Ercms.punjab.gov.in* 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ ਤੇ ਵੀ ਅਰਜ਼ੀ ਦੇ ਸਕਦੇ ਹਨ। ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨਾਲ ਲੈਸ ਹਨ ਅਤੇ ਇਨ੍ਹਾਂ ਮਸ਼ੀਨਾਂ ਰਾਹੀਂ ਡਿਪੂਆਂ ਉੱਤੇ ਵੰਡੇ ਜਾਣ ਵਾਲੇ ਅਨਾਜ ਵਿੱਚ ਪਾਰਦਰਸ਼ਿਤਾ ਆਈ ਹੈ।

ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਅਜਿਹੇ 2,800 ਹੋਰ ਡਿਪੂ ਵੰਡੇ ਗਏ ਹਨ।
ਇਸ ਤੋਂ ਇਲਾਵਾ ਹੁਣ ਡਿਪੂਆਂ ਵਿਖੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਮਿਲਣ ਵਾਲੀ ਕਣਕ ਤੋਂ ਛੁੱਟ ਪੰਜਾਬ ਸਰਕਾਰ ਦੀ ਇੱਕ ਬੇਹੱਦ ਮਹੱਤਵਪੂਰਨ ਲੋਕ ਪੱਖੀ ਪਹਿਲ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰਤੀ ਕਿੱਟ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਿਲ ਹਨ।

No family to be left out of nfsa ration scheme in punjab food civil supplies minister lal chand kataruchak

Recommended News
Popular Posts
Just Now