July 22, 2022
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਅੱਜ ਕੈਬਨਿਟ ਮੰਤਰੀ ਨਾਲ ਕੁਲਦੀਪ ਧਾਲੀਵਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕੁਲਦੀਪ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ ਹੈ ਤੇ ਅਜਿਹੀਆਂ ਮੀਟਿੰਗਾਂ ਲਗਾਤਾਰ ਹੋਣੀਆਂ ਚਾਹੀਦੀਆਂ ਹਨ।
ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਸਾਹਮਣੇ 56 ਮੰਗਾਂ ਰੱਖੀਆਂ ਹਨ। ਹਰ ਮਹੀਨੇ ਕਿਸਾਨਾਂ ਨਾਲ ਮੀਟਿੰਗ ਹੋਇਆ ਕਰੇਗੀ ਤੇ 10-10 ਕਰਕੇ ਮੰਗਾ ਪੂਰੀਆਂ ਕਰਾਂਗੇ। ਉਨ੍ਹਾਂ ਕਿਹਾ ਕਿ ਸਹਿਕਾਰੀ ਮਿੱਲਾਂ ਦਾ ਜੋ ਬਕਾਇਆ ਹੈ, ਉਸ ਦੀ ਇਸੇ ਮਹੀਨੇ 100 ਕਰੋੜ ਦੀ ਕਿਸ਼ਤ ਜਾਰੀ ਕਰਾਂਗੇ। ਪ੍ਰਾਈਵੇਟ ਮਿਲ ਦਾ ਜੋ ਬਕਾਇਆ ਹੈ, ਉਹ ਸਾਡੀ ਸਰਕਾਰ ਦਵਾਏਗੀ। ਕਾਨੂੰਨੀ ਸਖਤੀ ਕਰਕੇ ਇਹ ਬਕਾਇਆ ਦਵਾਇਆ ਜਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਗੰਨੇ ਦੀ ਖੇਤੀ ਜ਼ਰੂਰੀ ਹੈ।
Farmers have put 56 demands before the government Dhaliwal said 10 10 demands will be fulfilled every month through the meeting