ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ   
ਕੇਂਦਰ ਦੇ ਕਿਸਾਨ ਵਿਰੋਧੀ ਰਵਈਏ ਖ਼ਿਲਾਫ਼ ਰੇਲ ਰੋਕੋ ਅੰਦੋਲਨ ਨੂੰ ਦੇਸ਼ ਭਰ 'ਚ ਮਿਲਿਆ ਜ਼ਬਰਦਸਤ ਹੁੰਗਾਰਾ
August 1, 2022
Gangster-Jaggu-Bhagwanpuria-has-

LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ : ਦੇਸ਼ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਉੱਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵਈਏ ਖ਼ਿਲਾਫ਼ ਰੇਲ ਰੋਕੋ ਅੰਦੋਲਨ ਕੀਤਾ ਗਿਆ, ਜਿਸ ਨੂੰ ਹਰ ਪਾਸਿਓਂ ਜਬਰਦਸਤ ਹੁੰਗਾਰਾ ਮਿਲਿਆ।
ਇਸ ਸਬੰਧੀ ਕਿਸਾਨ ਆਗੂ ਬੂਟਾ ਸਿੰਘ ਸਾਦੀਪੁਰ ਨੇ ਕਿਹਾ ਕਿ ਸਮੂਹ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੀਰਾਂ ਨੇ ਅੱਜ ਇਕ ਵਾਰੀ ਮੁੜ ਕਿਸਾਨ ਏਕਤਾ ਦਾ ਸਬੂਤ ਦੇ ਕੇ ਕਿਸਾਨ ਵਿਰੋਧੀ ਤਾਕਤਾਂ ਦੇ ਕੰਨ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਤੇਜ ਬਰਸਾਤ ਦੇ ਹੁੰਦਿਆ ਹੋਇਆ ਵੀ ਕਿਸਾਨਾਂ ਨੇ ਜਿਸ ਤਰ੍ਹਾਂ ਵੱਧ ਚੜ੍ਹ ਕੇ ਹਿੱਸਾ ਲਿਆ ਹੈ । ਪੰਜਾਬ ਭਰ ਵਿਚ ਵੀ ਲਗਪਗ ਹਰ ਥਾਂ ਉਤੇ ਕਿਸਾਨਾਂ ਨੇ ਰੇਲ ਲਾਈਨਾਂ ਉਤੇ ਬੈਠ ਕੇ ਰੇਲ ਆਵਾਜਾਈ ਬੰਦ ਕੀਤੀ ਅਤੇ ਨਾਅਰੇਬਾਜ਼ੀ ਕੀਤੀ। ਸ਼ਾਹੀ ਸ਼ਹਿਰ ਪਟਿਆਲਾ ਤੇ ਰਾਜਪੁਰਾ ਰੇਲਵੇ ਜੰਕਸ਼ਨ ਵਿਖੇ ਵੀ ਜ਼ਿਲ੍ਹਾ ਪੰਧਰੀ ਕਿਸਾਨਾਂ ਦਾ ਅੰਦੋਲਨ ਕੀਤਾ ਗਿਆ ਜੋਕਿ ਪੂਰੀ ਤਰ੍ਹਾਂ ਸਫ਼ਲ ਰਿਹਾ। ਇਸ ਵਿਚ ਬੀਕੇਯੂ ਡਕੌਂਦਾ,ਕਿਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਵੀ ਵੱਡਾ ਹੁੰਗਾਰਾ ਮਿਲਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜ ਸੇਵੀ ਤੇ ਕਿਸਾਨ ਆਗੂ ਐਡਵਕੇਟ ਪ੍ਰਭਜੀਤ ਪਾਲ ਸਿੰਘ ਅਤੇ ਬੂਟਾ ਸਿੰਘ ਸ਼ਾਦੀਪੁਰ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦੇਸ਼ ਦੇ ਕਿਸਾਨ ਪ੍ਰਤੀ ਮਾੜਾ ਰਵਈਆਂ ਤੇ ਸੌੜੀ ਸੋਚ ਹੈ, ਜਿਸ ਕਰ ਕੇ ਕਿਸਾਨ ਵੀਰਾਂ ਨੂੰ ਅੱਜ ਇਹ ਪ੍ਰਦਰਸ਼ਨ ਕਰਨਾ ਪਿਆ।

Gangster Jaggu Bhagwanpuria has been remanded for four days now

local advertisement banners
Comments


Recommended News
Popular Posts
Just Now