ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕੇਜਰੀਵਾਲ ਨਾਲ ਕੀਤੀ ਚਰਚਾ
September 15, 2022
Agriculture-Minister-Dhaliwal-di

LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਨਵੀਂ ਦਿੱਲੀ: ਪੰਜਾਬ ਸਰਕਾਰ ਵਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਨ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾ ‘ਤੇ ਕਿਸਾਨਾ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹੈ। ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਵਿਚਾਰ ਚਰਚਾ ਕਰਨ ਲਈ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਕੀਤੀ। ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸਨ ਨੂੰ ਰੋਕਣ ਲਈ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸਨ ਰੋਕਣ ਲਈ ਆਪਣੇ ਪੱਧਰ ‘ਤੇ ਹਰ ਹੀਲਾ ਵਸੀਲਾ ਵਰਤੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਖੇਤੀ ਸੰਦ ਵੀ ਸਸਤੇ ਭਾਅ ‘ਤੇ ਮੁਹੱਈਆ ਕਰਵਾਏ ਜਾਣਗੇ।
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ ਵੱਖ ਉਪਰਾਲੇ ਕੀਤੇ ਜਾਣਗੇ ਅਤੇ ਮੁਹਿੰਮਾਂ ਚਲਾਈਆਂ ਜਾਣਗੀਆਂ।

Agriculture Minister Dhaliwal discussed with Kejriwal to prevent pollution caused by stubble

local advertisement banners
Comments


Recommended News
Popular Posts
Just Now