ਭਗਵੰਤ ਮਾਨ ਨੇ ਲਿਆ ਅਹਿਮ ਫ਼ੈਸਲਾ, ਕਿਹਾ- ਪੰਜਾਬ ‘ਚ 1 ਅਕਤੂਬਰ ਤੋਂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
September 20, 2022
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਪੰਜਾਬ ‘ਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕੇ ਸਰਕਾਰ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੀ ਹੈ। ਇਸ ਸੰਬੰਧ ‘ਚ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਸਰਕਾਰ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।
Bhagwant Mann said that an important decision was taken Government purchase of paddy will start in Punjab from October 1
Comments
Recommended News
Popular Posts
Just Now