November 20, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਬੀਤੇ ਦਿਨੀਂ ਤਿੰਨ ਘੰਟੇ ਦੀ ਪੈਰੋਲ ਮਿਲੀ ਸੀ ਜਿਸ ਮਗਰੋਂ ਉਹ ਅੱਜ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ। ਦੱਸਣਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਲਈ ਪੈਰੋਲ ਮਿਲੀ ਹੈ। ਭਾਰੀ ਸੁਰੱਖਿਆ ਬਲਾਂ ’ਚ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲਈ ਪੈਰੋਲ ਮਿਲੀ ਹੈ।
ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਜਨਵਰੀ 2022 ਵਿਚ ਹਾਈ ਕੋਰਟ ਨੇ ਉਨ੍ਹਾਂ ਨੂੰ ਪਿਤਾ ਦੀ ਮੌਤ ਤੋਂ ਬਾਅਦ ਪੁਲਿਸ ਹਿਰਾਸਤ ਵਿਚ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ। ਇਸ ਆਧਾਰ 'ਤੇ ਰਾਜੋਆਣਾ ਨੇ ਹੁਣ ਮੁੜ ਆਪਣੇ ਭਰਾ ਦੀ ਅਰਦਾਸ ਅਤੇ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੇਣ ਦੀ ਮੰਗ ਕੀਤੀ ਸੀ।
Balwant Singh Rajoana Released From Patiala Jail On Three hour Parole