CM ਮਾਨ ਨੇ ਕਿਸਾਨ ਮੇਲੇ ਦਾ ਕੀਤਾ ਉਦਘਾਟਨ, ਕਿਸਾਨਾਂ ਅਤੇ ਖੇਤੀ ਮਾਹਿਰਾਂ ਨਾਲ ਵੀ ਕੀਤੀ ਮੁਲਾਕਾਤ
September 23, 2022
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ 2 ਰੋਜ਼ਾ ਕਿਸਾਨ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਪਸ਼ੂ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਤੁਹਾਨੂੰ ਦੱਸ ਦੇਈਏ ਕਿ ਇਸ ਮੇਲੇ ਨੂੰ ਕਿਸਾਨਾਂ ਨੂੰ ਨਵੀਂ ਤਕਨੀਕ ਨਾਲ ਜਾਣੂ ਕਰਵਾਉਣ ਦਾ ਅਹਿਮ ਜ਼ਰੀਆ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਮੇਲੇ ਤੋਂ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਨੂੰ ਘੱਟ ਕਰਨ, ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਇਨਪੁਟਸ ਦੀ ਵਰਤੋਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਇਸ ਸਮਾਗਮ ਦੌਰਾਨ ਕਿਸਾਨਾਂ ਅਤੇ ਖੇਤੀ ਮਾਹਿਰਾਂ ਨੇ ਵੀ ਆਪਣੀਆਂ ਨਵੀਆਂ ਖੋਜਾਂ ਪੇਸ਼ ਕੀਤੀਆਂ। ਸੀਐਮ ਮਾਨ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਸਨਮਾਨਿਤ ਵੀ ਕੀਤਾ।
CM Mann inaugurated Kisan Mela and also met farmers and agricultural experts
Comments
Recommended News
Popular Posts
Just Now