ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ   
ਮੁੱਖ ਮੰਤਰੀ ਮਾਨ ਨੇ ਮੰਡੀਆਂ ਦਾ ਲਿਆ ਜਾਇਜ਼ਾ, ਕਿਹਾ- ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ‘ਚ ਹੋਵੇਗਾ ਮੁਕੰਮਲ
November 1, 2022
Chief-Minister-Mann-reviewed-the

LPTV / Chandigarh

ਪਠਾਨਕੋਟ: ਹੁਣ ਤੱਕ ਪੰਜਾਬ ਵਿੱਚ 110 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇੱਥੇ ਅਨਾਜ ਮੰਡੀਆਂ ਦਾ ਮੁਆਇਨਾ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ 30 ਅਕਤੂਬਰ ਤੱਕ ਤਕਰੀਬਨ 112 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਵਿੱਚੋਂ ਤਕਰੀਬਨ 110 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 88 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚੋਂ ਚੁੱਕਿਆ ਜਾ ਚੁੱਕਾ ਹੈ ਅਤੇ ਹੁਣ ਤੱਕ 18,660 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਹੋ ਚੁੱਕੀ ਹੈ। ਝੋਨੇ ਦਾ ਦਾਣਾ-ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ਵਿੱਚੋਂ ਕਿਸਾਨਾਂ ਦੀ ਇਕ ਵੀ ਸ਼ਿਕਾਇਤ ਨਹੀਂ ਆਈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ਉਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਅਨਾਜ ਦੀ ਖ਼ਰੀਦ ਸੁਚਾਰੂ ਤੇ ਪਾਰਦਰਸ਼ੀ ਤਰੀਕੇ ਨਾਲ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੇਠਲੇ ਪੱਧਰ ਉਤੇ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾ ਕੇ ਕਿਸਾਨਾਂ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਣ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਸੂਬਾ ਸਰਕਾਰ ਪਾਣੀ ਦੀ ਬੱਚਤ ਕਰਨ ਲਈ ਫ਼ਸਲੀ ਚੱਕਰ ਬਾਰੇ ਸਹੀ ਅਨੁਮਾਨ ਲਾਉਣ ਦੇ ਯੋਗ ਹੋਈ। ਭਗਵੰਤ ਮਾਨ ਨੇ ਕਿਹਾ ਕਿ ਇਸ ਰਾਹੀਂ ਕਿਸਾਨਾਂ ਲਈ ਬਾਕਾਇਦਾ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਚੰਗਿਆਈਆਂ ਤੇ ਪ੍ਰਾਪਤੀਆਂ ਦੱਸਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਖਰਚੇ ਉਤੇ ਸਵਾਲ ਚੁੱਕਣ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਕਿ ਉਨ੍ਹਾਂ ਦੀ ਪਾਰਟੀ ਦੂਜੇ ਸੂਬਿਆਂ ਵਿੱਚ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ‘ਭਾਜਪਾ’ ਨੂੰ ਅਜਿਹੇ ਦੋਹਰੇ ਮਾਪਦੰਡਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Chief Minister Mann reviewed the markets and said the current paddy buying season will be completed in a week

local advertisement banners
Comments


Recommended News
Popular Posts
Just Now