*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਗੰਨਾ ਕਾਸ਼ਤਕਾਰਾਂ ਲਈ ਖੁਸ਼ਖਬਰੀ : ਪੰਜਾਬ ਸਰਕਾਰ ਵੱਲੋਂ ਗੰਨੇ ਦਾ ਭਾਅ 380 ਰੁਪਏ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ

November 12, 2022
Good-news-for-sugarcane-farmers-

LPTV / Chandigarh

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਅੱਜ ਇੱਥੋ ਜਾਰੀ ਬਿਆਨ ਵਿਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ (ਐੱਫਆਰਪੀ) ਅਤੇ ਸਟੇਟ ਐਗਰੀਡ ਪ੍ਰਾਈਸ (ਐੱਸਏਪੀ) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2:1 ਅਨੁਸਾਰ 'ਚ ਨਿਸ਼ਚਿਤ ਹਨ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਗੰਨੇ ਦੀਆਂ ਸਾਰੀਆਂ ਕਿਸਮਾ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਸੀ।ਜਿਸ ਵਿਚ ਵਾਧਾ ਕਰਦਿਆਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਗਤੀ ਕਿਸਮ ਦੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ, ਦਰਮਿਆਨੀ ਕਿਸਮ ਦਾ 370 ਅਤੇ ਪਛੇਤੀ ਕਿਸਮ ਦਾ 365 ਰੁਪਏ ਨਿਰਧਾਰਤ ਕੀਤਾ ਹੈ।
ਖੇਤੀਬਾੜੀ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਦਾ ਬਣਦਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਜਮ੍ਹਾਂ ਕਰਵਾਇਆ ਜਾਵੇਗਾ ਅਤੇ ਸਾਰੀਆਂ ਖੰਡ ਮਿੱਲਾਂ 20 ਨਵੰਬਰ 2022 ਤੋਂ ਗੰਨੇ ਦੀ ਪਿੜ੍ਹਾਈ ਸ਼ੁਰੂ ਕਰ ਦੇਣਗੀਆਂ।

Good news for sugarcane farmers Punjab government has issued a notification to raise the price of sugarcane to Rs 380

Recommended News
Popular Posts
Just Now