March 27, 2023
Lptv / Chandigarh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ ਫਸਲਾਂ ਦੇ ਬੀਜ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਬੀਜ ‘ਤੇ ਪੀਏਯੂ ਦੀ ਮੋਹਰ ਲੱਗੇਗੀ ਅਤੇ 33 ਫੀਸਦੀ ਸਬਸਿਡੀ ਵੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ‘ਤੇ ਸਪਰੇਅ ਕਰਨ ਬਾਰੇ ਜਾਗਰੂਕ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿਸਾਨਾਂ ਨੂੰ ਦੱਸਿਆ ਜਾਵੇਗਾ ਕਿ ਕਿਹੜੀ ਸਪਰੇਅ ਕਿਹੜੀ ਫ਼ਸਲ ਲਈ ਚੰਗੀ ਹੋਵੇਗੀ।
ਦਰਅਸਲ,CM ਮਾਨ ਨੇ ਕਿਹਾ ਕਿ ਹੁਣ ਖੇਤੀ ਕਰਨ ਦੀ ਤਕਨੀਕ ਬਦਲ ਗਈ ਹੈ। ਪਾਣੀ ਅਤੇ ਸਪਰੇਅ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਨੇ ਦੱਸਿਆ ਹੈ ਕਿ ਨਰਮੇ ਦੀ ਫ਼ਸਲ ਤੋਂ ਬਾਅਦ ਚਿੱਟੀ ਮੱਖੀ ਦਾ ਖ਼ਤਰਾ ਵੱਧ ਜਾਂਦਾ ਹੈ। ਜੇਕਰ ਨਰਮੇ ਦੀ ਫ਼ਸਲ ਤੋਂ ਬਾਅਦ ਨਰਮੇ ਦੀ ਕਾਸ਼ਤ ਕੀਤੀ ਜਾਵੇ ਤਾਂ ਫ਼ਸਲ ‘ਤੇ ਚਿੱਟੀ ਮੱਖੀ ਦਾ ਹਮਲਾ ਹੋ ਜਾਵੇਗਾ। ਮਾਹਿਰਾਂ ਅਨੁਸਾਰ ਜਗਰਾਉਂ ਵਿੱਚ ਕੋਰਲ ਦੀ ਫ਼ਸਲ ਤੋਂ ਬਾਅਦ ਨਰਮੇ ਦੀ ਕਾਸ਼ਤ ’ਤੇ ਚਿੱਟੀ ਮੱਖੀ ਦਾ ਕੋਈ ਖ਼ਤਰਾ ਨਹੀਂ ਹੈ।
Cm bhagwant manns appeal to farmers