April 4, 2023
LPTV / Chandigarh
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਲਾਕ ਭਵਾਨੀਗੜ੍ਹ ਵੱਲੋਂ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈਆਂ ਫਸਲਾਂ, ਸਬਜ਼ੀਆਂ, ਹਰਾ ਚਾਰਾ, ਬਾਗ, ਮੂੰਗੀ, ਸਰੋਂ ਦੀ ਫ਼ਸਲ ਦੇ ਮੁਆਵਜ਼ੇ ਲਈ 6 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵੱਲ ਮਾਰਚ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਬਲਾਕ ਕਮੇਟੀ ਭਵਾਨੀਗੜ੍ਹ ਦੀ ਅਗਵਾਈ ਵਿੱਚ ਸੁਖਦੇਵ ਸਿੰਘ ਘਰਾਚੋਂ, ਰਣਧੀਰ ਸਿੰਘ ਭੱਟੀਵਾਲ, ਭਰਪੂਰ ਸਿੰਘ ਮਾਝੀ ਦੀ ਅਗਵਾਈ ਹੇਠ ਭਵਾਨੀਗੜ੍ਹ ਬਲਾਕ ਦੇ ਪਿੰਡਾਂ ਘਰਾਚੋਂ, ਨਾਗਰਾ, ਸੰਘਰੇੜੀ, ਬਟਰਿਆਣਾ, ਕਪਿਆਲ, ਭੱਟੀਵਾਲ ਖੁਰਦ, ਭੱਟੀਵਾਲ ਕਲਾਂ, ਫਤਿਹਗੜ੍ਹ ਛੰਨਾਂ, ਫੁੰਮਣ ਸਿੰਘ ਵਾਲਾ, ਮੱਟਰਾਂ, ਨਦਾਮਪੁਰ, ਭੜੋ, ਚੰਨੋਂ, ਧਾਰੋਕੀ, ਬੀਂਬੜ, ਬੀਂਬੜੀ, ਮਾਝਾ, ਮਾਝੀ, ਤੁਰੀ, ਨਟਕੇ ਅਤੇ ਬਾਲਦ ਕਲਾਂ ਆਦਿ ਪਿੰਡਾਂ ਵਿੱਚ ਲਾਮਬੰਦੀ ਕੀਤੀ ਗਈ।
ਇਸ ਦੌਰਾਨ ਆਗੂਆਂ ਮੰਗ ਕੀਤੀ ਕਿ ਪੰਜਾਬ ਵਿੱਚ ਪਿਛਲੇ ਦਿਨੀੰ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ 50% ਤੋਂ ਵੱਧ ਬਰਬਾਦ ਹੋਈ ਫ਼ਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਏਕੜ ਨੂੰ ਆਧਾਰ ਮੰਨ ਕੇ ਤੁਰੰਤ ਅਦਾ ਕਰਨ, 33% ਖਰਾਬੇ ਦੀ ਸ਼ਰਤ ਖ਼ਤਮ ਕਰਕੇ 50% ਤੋਂ ਥੱਲੇ ਹੋਏ ਖ਼ਰਾਬੇ ਲਈ 25 ਹਜਾਰ ਪ੍ਰਤੀ ਏਕੜ ਅਤੇ ਬਾਗਾਂ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਆਗੂਆਂ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਫ਼ਸਲ ਅਤੇ ਮੂੰਗੀ ਦੀ ਫ਼ਸਲ ਦਾ ਵਪਾਰੀਆਂ ਵੱਲੋਂ ਮਚਾਈ ਅੰਨ੍ਹੀ ਲੁੱਟ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਹਾਲੇ ਤੱਕ ਵੀ ਅਦਾ ਨਹੀਂ ਕੀਤਾ ਗਿਆ।ਇਸ ਕਰਕੇ ਖ਼ਰਾਬੇ ਦਾ ਉਕਤ ਅਨੁਸਾਰ ਕਿਸਾਨਾਂ ਨੂੰ ਬਿਨਾਂ ਦੇਰੀ ਤੋਂ ਮੁਆਵਜ਼ਾ ਦਵਾਉਣ ਅਤੇ ਸਰਕਾਰ ਦੇ ਲਾਰੇ ਲੱਪਿਆਂ ਖਿਲਾਫ਼ ਜਥੇਬੰਦੀ ਵਲੋਂ 6 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ।
On April 6 caravans started joining a big action against the Punjab government