April 7, 2023

LPTV / Chandigarh
ਬਾਰਸ਼ ਤੇ ਗੜ੍ਹੇਮਾਰੀ ਮਗਰੋਂ ਕਿਸਾਨਾਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹੁਣ ਬਾਰਸ਼ ਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਣਕ ਦੀ ਫਸਲ ਦੀ ਕੁਆਲਿਟੀ ਹੇਠਾਂ ਆ ਗਈ ਹੈ। ਕਈ ਇਲਾਕਿਆਂ ਅੰਦਰ ਕਣਕ ਦੀ ਕੁਆਲਿਟੀ ਕੇਂਦਰ ਸਰਕਾਰ ਦੇ ਮਾਪਦੰਡਾਂ ਉੱਪਰ ਵੀ ਪੂਰੀ ਨਹੀਂ ਉੱਤਰੇਗੀ। ਇਸ ਲਈ ਕਿਸਾਨਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਸਕਦਾ ਹੈ ਜਾਂ ਫਿਰ ਕਟੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਦੇ ਖਦਸ਼ਿਆਂ ਮਗਰੋਂ ਪੰਜਾਬ ਸਰਕਾਰ ਨੇ ਵੀ ਕੇਂਦਰ ਕੋਲ ਛੋਟ ਦੇਣ ਮੰਗ ਕੀਤੀ ਹੈ।
ਇਸ ਲਈ ਕੇਂਦਰੀ ਖੁਰਾਕ ਮੰਤਰਾਲੇ ਦੀਆਂ ਚਾਰ ਕੇਂਦਰੀ ਟੀਮਾਂ ਅੱਜ ਪੰਜਾਬ ਵਿੱਚ ਬੇਮੌਸਮੇ ਮੀਂਹ ਤੇ ਝੱਖੜ ਨਾਲ ਕਣਕ ਦੀ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣਗੀਆਂ। ਇਹ ਟੀਮਾਂ ਵੀਰਵਾਰ ਨੂੰ ਚੰਡੀਗੜ੍ਹ ਪੁੱਜ ਗਈਆਂ ਸੀ ਤੇ ਅੱਜ ਪੰਜਾਬ ਦੇ ਅਫ਼ਸਰਾਂ ਨਾਲ ਸਾਂਝਾ ਦੌਰਾ ਆਰੰਭ ਕਰਨਗੀਆਂ। ਖਦਸ਼ਾ ਹੈ ਕਿ ਬਾਰਸ਼ ਤੇ ਗੜ੍ਹੇਮਾਰੀ ਕਰਕੇ ਕਣਕ ਦੀ ਗੁਣਵੱਤਾ ਹੇਠਾਂ ਆਈ ਹੈ ਜਿਸ ਕਰਕੇ ਫ਼ਸਲ ਦਾ ਕੇਂਦਰੀ ਮਾਪਦੰਡਾਂ ’ਤੇ ਖਰਾ ਉੱਤਰਨਾ ਮੁਸ਼ਕਲ ਹੈ। ਇਸ ਲਈ ਕਿਸਾਨਾਂ ਨੂੰ ਡਰ ਹੈ ਕਿ ਫਸਲ ਮੰਡੀਆਂ ਵਿੱਚ ਵੇਚਣ ਵੇਲੇ ਵੀ ਦਿੱਕਤ ਆਏਗੀ।
New trouble for farmers after rain and hailstorm