April 13, 2023
LPTV / Chandigarh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਲਈ ਅਬੋਹਰ ਪਹੁੰਚੇ। ਉਨ੍ਹਾਂ ਇਸ ਤੋਂ ਪਹਿਲਾਂ ਉਨ੍ਹਾਂ ਲੋਕਾਂ ਨੂੰ ਮੁਆਵਜ਼ੇ ਵਜੋਂ 1.20 ਲੱਖ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਦੇ ਘਰ ਭਾਰੀ ਮੀਂਹ ਕਾਰਨ ਡਿੱਗ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਕਿਸਾਨਾਂ ਨੂੰ ਪ੍ਰਤੀ ਏਕੜ ਫਸਲ ਦੇ ਨੁਕਸਾਨ ਦੇ ਹਿਸਾਬ ਨਾਲ ਚੈੱਕ ਦਿੱਤੇ।
CM ਮਾਨ ਨੇ ਕਿਹਾ ਕਿ ਖਰਾਬ ਫਸਲਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕੀਤਾ ਗਿਆ। ਇਸ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਭਾਵਿਤ ਕਿਸਾਨਾਂ ਦੀ ਗਿਰਦਾਵਰੀ ਲਈ ਪਟਵਾਰੀਆਂ ਅਤੇ ਹੋਰਨਾਂ ਨੂੰ ਆਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੀਤੀ ਗਿਰਦਾਵਰੀ ਅਨੁਸਾਰ ਫਾਜ਼ਿਲਕਾ ਦੇ 146 ਪਿੰਡਾਂ, ਜਲਾਲਾਬਾਦ ਦੇ 134 ਅਤੇ ਅਬੋਹਰ ਦੇ 82 ਪਿੰਡਾਂ ਵਿੱਚ ਕੁੱਲ 362 ਪਿੰਡਾਂ ਵਿੱਚ ਫਸਲਾਂ ਦਾ ਨੁਕਸਾਨ ਹੋਇਆ ਹੈ। ਖਰਾਬ ਹੋਈ ਫਸਲ ਦੀ ਕੁੱਲ ਮੁਆਵਜ਼ਾ ਰਾਸ਼ੀ 12 ਕਰੋੜ 94 ਲੱਖ 79,600 ਹਜ਼ਾਰ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 6 ਕਰੋੜ ਰੁਪਏ ਜਾਰੀ ਕੀਤੇ ਜਾਣਗੇ।
CM Mann handed over a check of 120 lakhs to the farmers