ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ   
ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਮਿਲੇਗਾ ਮੁਆਵਜ਼ਾ, ਕਿਸਾਨਾਂ ਨੂੁੰ ਮਿਲੇਗਾ ਇੰਨਾ…
August 29, 2023
Farmers-will-get-compensation-fo

LPTV / Chandigarh

ਸਟੇਟ ਡੈਸਕ: ਕੇਂਦਰ ਸਰਕਾਰ ਵੱਲੋਂ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦੇ ਲਾਗਤ ਖ਼ਰਚੇ ਦਾ ਮੁਆਵਜ਼ਾ ਆਫ਼ਤ ਰਾਹਤ ਫ਼ੰਡਾਂ ’ਚੋਂ ਦੇਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਲਈ ਝੋਨੇ ਦੀ ਮੁੱਢਲੇ ਪੜਾਅ ’ਤੇ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਣ ਲਈ ਰਾਹ ਪੱਧਰਾ ਹੋ ਗਿਆ ਹੈ, ਹੁਣ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਆਫ਼ਤ ਰਾਹਤ ਫੰਡ ਵਿਚੋਂ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।
ਗੌਰਤਲਬ ਹੈ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਆਫ਼ਤ ਪ੍ਰਬੰਧਨ ਫ਼ੰਡਾਂ ਦੇ ਨਿਰਧਾਰਿਤ ਨੇਮਾਂ ਅਨੁਸਾਰ ਝੋਨੇ ਦੀ ਲੁਆਈ ਮੌਕੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਹੈ ਕਿਉਂਕਿ ਲੁਆਈ ਦੇ ਪੜਾਅ ’ਤੇ ਹੋਏ ਨੁਕਸਾਨ ਨੂੰ ਪੂਰੀ ਫ਼ਸਲ ਵਜੋਂ ਨਹੀਂ ਵਿਚਾਰਿਆ ਜਾਂਦਾ। ਪੰਜਾਬ ਸਰਕਾਰ ਲਈ ਇਹ ਵੱਡ ਮੁਸੀਬਤ ਬਣੀ ਹੋਈ ਸੀ ਕਿ ਆਫ਼ਤ ਰਾਹਤ ਫ਼ੰਡਾਂ ’ਚੋਂ ਕਿਸਾਨਾਂ ਨੂੰ ਝੋਨੇ ਦੀ ਲੁਆਈ ਮੌਕੇ ਹੜ੍ਹਾਂ ਨਾਲ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਕਿਵੇਂ ਦਿੱਤਾ ਜਾਵੇ।

Farmers will get compensation for paddy crop damaged due to floods

local advertisement banners
Comments


Recommended News
Popular Posts
Just Now