June 11, 2024
Admin / Punjab
ਐਗਰੀਕਲਚਰਲ ਡੈਸਕ : ਪੰਜਾਬ ਵਿਚ ਅੱਜ 11 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਬੀਤੇ ਸਾਲ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ।ਪਾਵਰਕਾਮ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਨੂੰ ਖੇਤੀ ਸੈਕਟਰ ਵਾਸਤੇ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਜਦੋਂ ਕਿ ਪਹਿਲਾਂ ਹੀ ਸਮੁੱਚੇ ਪੰਜਾਬ ਨੂੰ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਸੀ। ਮਾਲਵਾ ਖ਼ਿੱਤੇ ਦੇ ਕਰੀਬ 300 ਬਿਜਲੀ ਗਰਿੱਡਾਂ ਤੋਂ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਸ਼ੁਰੂ ਹੋਵੇਗੀ। ਇਸ ਵਾਰ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਝੋਨੇ ਦੀ ਲੁਆਈ ਹੋਣੀ ਹੈ ਅਤੇ ਅੱਜ ਤੋਂ ਮਾਲਵਾ ਖ਼ਿੱਤੇ ਦੇ 6 ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ।ਮਾਲਵਾ ਖ਼ਿੱਤੇ ਦੇ ਜ਼ਿਲ੍ਹਾ ਮੁਕਤਸਰ ਸਾਹਿਬ, ਫ਼ਰੀਦਕੋਟ, ਮਾਨਸਾ, ਬਠਿੰਡਾ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਤੋਂ ਇਲਾਵਾ ਕੌਮਾਂਤਰੀ ਸਰਹੱਦਾਂ ਦੀ ਕੰਡਿਆਲੀ ਤਾਰ ਤੋਂ ਪਾਰ ਲਈ ਝੋਨੇ ਦੀ ਲੁਆਈ ਅੱਜ ਸ਼ੁਰੂ ਹੋਵੇਗੀ।
ਇਧਰ, ਅੱਜ ਤੋਂ ਝੋਨੇ ਲਈ 6 ਜ਼ਿਲ੍ਹਿਆਂ 'ਚ ਨਹਿਰੀ ਪਾਣੀ ਮਿਲੇਗਾ। ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਤੇ ਬਠਿੰਡਾ 'ਚ ਅੱਜ ਤੋਂ ਨਹਿਰੀ ਪਾਣੀ ਮਿਲੇਗਾ।ਕਿਸਾਨਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਬਣਾਂਵਾਲਾ ਸਥਿਤ ਤਾਪਘਰ ਅਤੇ ਸਰਕਾਰੀ ਖੇਤਰ ਹੇਠਲੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਚਲਾਉਣ ਲਈ ਬਕਾਇਦਾ ਆਦੇਸ਼ ਜਾਰੀ ਕੀਤੇ ਗਏ ਹਨ।ਪਿੰਡਾਂ ਵਿਚੋਂ ਹਾਸਲ ਕੀਤੇ ਵੇਰਵਿਆਂ ਅਨੁਸਾਰ ਇਸ ਵਾਰ ਕਿਸਾਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵਧਿਆ ਹੈ, ਪਰ ਹਾਲੇ ਵੀ ਕਈ ਪਿੰਡਾਂ ਵਿਚ ਕਿਸਾਨਾਂ ਵੱਲੋਂ ਸਥਾਨਕ ਪੰਜਾਬੀ ਮਜ਼ਦੂਰਾਂ ਅਤੇ ਪਰਵਾਸੀ ਮਜ਼ਦੂਰਾਂ ਰਾਹੀਂ ਝੋਨੇ ਦੀ ਲੁਆਈ ਸ਼ੁਰੂ ਕਰਵਾਈ ਜਾਵੇਗੀ।
Agricultural News Paddy Harvesting Work Has Started From Today These Six Districts Will Get Eight Hours Of Electricity Know Which Districts Will Get Canal Water