June 20, 2024
Admin / Agriculture
ਨੈਸ਼ਨਲ ਡੈਸਕ : ਮੋਦੀ ਸਰਕਾਰ 3.0 ਦੀ ਦੂਜੀ ਕੈਬਨਿਟ ਮੀਟਿੰਗ ਬੁੱਧਵਾਰ ਨੂੰ ਹੋਈ। ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਕੈਬਨਿਟ ਨੇ ਝੋਨਾ, ਰਾਗੀ, ਬਾਜਰਾ, ਜਵਾਰ, ਮੱਕੀ ਅਤੇ ਕਪਾਹ ਸਮੇਤ 14 ਸਾਉਣੀ ਸੀਜ਼ਨ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਤੀਜਾ ਕਾਰਜਕਾਲ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਕਿਸਾਨਾਂ ਦੀ ਭਲਾਈ ਲਈ ਕਈ ਫੈਸਲਿਆਂ ਰਾਹੀਂ ਬਦਲਾਅ ਦੇ ਨਾਲ ਨਿਰੰਤਰਤਾ 'ਤੇ ਕੇਂਦਰਿਤ ਹੈ। ਮੋਦੀ ਸਰਕਾਰ 3.0 ਦੀ ਦੂਜੀ ਕੈਬਨਿਟ ਮੀਟਿੰਗ 'ਚ 5 ਵੱਡੇ ਫੈਸਲੇ ਲਏ ਗਏ ਹਨ।
ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕੇਂਦਰੀ ਕੈਬਨਿਟ ਦੇ ਫੈਸਲੇ 'ਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਅੱਜ ਦੇ ਫੈਸਲੇ ਨਾਲ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਤੌਰ 'ਤੇ ਲਗਭਗ 2 ਲੱਖ ਕਰੋੜ ਰੁਪਏ ਮਿਲਣਗੇ। ਇਹ ਪਿਛਲੇ ਸੀਜ਼ਨ ਦੇ ਮੁਕਾਬਲੇ 35,000 ਕਰੋੜ ਰੁਪਏ ਜ਼ਿਆਦਾ ਹੈ।
ਕੇਂਦਰੀ ਮੰਤਰੀ ਮੰਡਲ ਦੇ ਮਹਾਰਾਸ਼ਟਰ ਦੇ ਵਧਾਵਨ ਵਿਖੇ ਆਲ-ਮੌਸਮ ਗ੍ਰੀਨਫੀਲਡ ਡੂੰਘੇ ਡਰਾਫਟ ਪ੍ਰਮੁੱਖ ਬੰਦਰਗਾਹ ਨੂੰ ਵਿਕਸਤ ਕਰਨ ਦੇ ਫੈਸਲੇ 'ਤੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ਦੇ ਦਾਹਾਨੂ ਵਿਖੇ ਵਾਧਵਨ ਬੰਦਰਗਾਹ ਲਈ 76,200 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। 23 ਮਿਲੀਅਨ ਟਨ ਦੀ ਸਮਰੱਥਾ ਹੋਵੇਗੀ ਇਸ ਨਾਲ 12 ਲੱਖ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ।
Farmers News Important Decisions Taken In The Cabinet Meeting Big Gift Given To Farmers Approval Of MSP For 14 Crops