October 5, 2024
Admin / Agriculture
ਲਾਈਵ ਪੰਜਾਬੀ ਟੀਵੀ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਯਾਨੀ ਅੱਜ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 18ਵੀਂ ਕਿਸ਼ਤ ਵਜੋਂ 20,000 ਕਰੋੜ ਰੁਪਏ ਜਾਰੀ ਕਰਨਗੇ, ਜਿਸ ਨਾਲ ਦੇਸ਼ ਭਰ ਦੇ 9.4 ਕਰੋੜ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਜਾਰੀ ਕਰਨਗੇ।
ਇੱਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ, ਮਹਾਰਾਸ਼ਟਰ ਦੇ ਵਾਸ਼ਿਮ ਵਿਚ ਇਕ ਸਮਾਗਮ ਦੌਰਾਨ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਭੁਗਤਾਨ ਕੀਤਾ ਜਾਵੇਗਾ। ਮਹਾਰਾਸ਼ਟਰ ਦੇ ਕਿਸਾਨਾਂ ਨੂੰ ਰਾਜ ਦੀ ਨਮੋ ਸ਼ੇਤਕਾਰੀ ਮਹਾਸਮਾਨ ਨਿਧੀ ਯੋਜਨਾ ਦੇ ਤਹਿਤ 2,000 ਕਰੋੜ ਰੁਪਏ ਵਾਧੂ ਮਿਲਣਗੇ। 18ਵੀਂ ਕਿਸ਼ਤ ਦੇ ਨਾਲ, ਇਸ ਯੋਜਨਾ ਦੇ ਤਹਿਤ ਵੰਡੀ ਜਾਣ ਵਾਲੀ ਕੁੱਲ ਰਕਮ 3.45 ਲੱਖ ਕਰੋੜ ਰੁਪਏ ਤੋਂ ਵੱਧ ਹੋ ਜਾਵੇਗੀ, ਜਿਸ ਨਾਲ ਦੇਸ਼ ਭਰ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ।
24 ਫਰਵਰੀ, 2019 ਨੂੰ ਕੀਤੀ ਗਈ ਸੀ ਯੋਜਨਾ
24 ਫਰਵਰੀ, 2019 ਨੂੰ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, ਜ਼ਮੀਨ ਵਾਲੇ ਕਿਸਾਨਾਂ ਨੂੰ 6,000 ਰੁਪਏ ਸਾਲਾਨਾ ਦਿੱਤੇ ਜਾਂਦੇ ਹਨ।
ਇਸ ਦੌਰਾਨ ਮੋਦੀ ਪਸ਼ੂ ਪਾਲਣ ਨਾਲ ਜੁੜੀ ਯੋਜਨਾ ਦੀ ਸ਼ੁਰੂਆਤ ਕਰਨਗੇ। ਉਹ ਪਸ਼ੂ ਪਾਲਣ ਵਿਭਾਗ ਦੁਆਰਾ ਵਿਕਸਤ ਪਸ਼ੂਆਂ ਅਤੇ ਮੱਝਾਂ ਲਈ ਇੱਕ ਏਕੀਕ੍ਰਿਤ ਜੀਨੋਮਿਕ ਚਿਪ ਵੀ ਪੇਸ਼ ਕਰਨਗੇ। ਪ੍ਰਧਾਨ ਮੰਤਰੀ ਪਸ਼ੂਆਂ ਲਈ ਵਿਕਸਤ ਏਕੀਕ੍ਰਿਤ 'ਜੀਨੋਮਿਕ ਚਿੱਪ' ਅਤੇ ਦੇਸੀ 'ਸੈਕਸ-ਸੋਰਟਡ ਸੀਮਨ ਟੈਕਨਾਲੋਜੀ' ਨੂੰ ਵੀ ਜਾਰੀ ਕਰਨਗੇ।
20 Thousand Crore Rupees Will Reach The Accounts Of 9 4 Crore Farmers Today