ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ 27 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ : ਐਡਵੋਕੇਟ ਧਾਮੀ
June 28, 2025
Formation-Of-A-27-member-High-le

ਅੰਮ੍ਰਿਤਸਰ , 28 ਜੂਨ 2025 :ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿਚ ਨਵੰਬਰ ਵਿਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਪ੍ਰਤੀਨਿਧ ਸਿੱਖ ਸ਼ਖ਼ਸੀਅਤਾਂ ਅਤੇ ਮਹਾਪੁਰਖਾਂ ’ਤੇ ਆਧਾਰਿਤ ਇਕ 27 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਬਾਬਾ ਬਿਧੀ ਚੰਦ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ. ਗੁਲਜ਼ਾਰ ਸਿੰਘ ਰਣੀਕੇ, ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਜਗਜੀਤ ਸਿੰਘ ਲੋਪੋਂ, ਸਵਾਮੀ ਜੀ ਸੁੱਕੀ ਚੋਈ ਵਾਲੇ ਹੁਸ਼ਿਆਰਪੁਰ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਆਦਿ ਨੂੰ ਸ਼ਾਮਿਲ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਮੇਟੀ ਜਿਥੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੀ ਰਾਏ ਦੇਵੇਗੀ, ਉਥੇ ਹੀ ਦੇਸ਼ ਦੁਨੀਆ ਦੀ ਪ੍ਰਮੁੱਖ ਸ਼ਖ਼ਸੀਅਤਾਂ ਤੇ ਧਾਰਮਿਕ ਆਗੂਆਂ ਦੀ ਸ਼ਮੂਲੀਅਤ ਲਈ ਵੀ ਕਾਰਜਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਭਰ ਅੰਦਰ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਕਰ ਦਿੱਤੀ ਗਈ ਹੈ, ਜਿਸ ਤਹਿਤ 5 ਅਤੇ 6 ਜੁਲਾਈ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਵਿਸ਼ਾਲ ਸਮਾਗਮ ਹੋਣਗੇ। ਇਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਗੁਰਮਤਿ ਸਮਾਗਮ, ਸੈਮੀਨਾਰ ਕਰਨ ਦੇ ਨਾਲ-ਨਾਲ ਨਗਰ ਕੀਰਤਨ ਵੀ ਸਜਾਏ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਦਾ ਮੁੱਖ ਸਮਾਗਮ ਨਵੰਬਰ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਜਲਦ ਕੀਤੀ ਜਾਵੇਗੀ।

Read More : ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਗਠਿਤ










Formation Of A 27 member High level Coordination Committee To Commemorate The 350th Anniversary Events Advocate Dhami

local advertisement banners
Comments


Recommended News
Popular Posts
Just Now