ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਯਾਦਵਿੰਦਰ ਸਿੰਘ ਦਾ ਸਨਮਾਨ, ਪਰਾਲੀ ਪ੍ਰਬੰਧਨ ਤੇ ਝੋਨੇ ਦੀ ਸਿੱਧੀ ਬਿਜਾਈ 'ਚ ਵਧੀਆ ਕਾਰਗੁਜ਼ਾਰੀ ਲਈ ਕੀਤਾ ਗਿਆ ਸਨਮਾਨਿਤ : ਪੰਨੂ
April 12, 2025
Yadvinder-Singh-Honored-By-Joint

Admin / Agriculture

ਤਰਨਤਾਰਨ (ਯਾਦਵਿੰਦਰ ਯਾਦਾ) : ਡਾਕਟਰ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਣਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਕੁਮਾਰ ਆਈਏਐਸ ਦੀ ਯੋਗ ਅਗਵਾਈ ਹੇਠ ਭੱਠਲ ਫਾਰਮ, ਨੌਸ਼ਿਹਰਾ ਪੰਨੂਆਂ ਜ਼ਿਲ੍ਹਾ ਤਰਨ ਤਾਰਨ ਵਿਖੇ 11 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ । ਕਿਸਾਨ ਸਿਖਲਾਈ ਕੈਂਪ ਵਿਚ ਪਰਾਲੀ ਪ੍ਰਬੰਧਨ, ਸਹਾਇਕ ਕਿੱਤੇ, ਸੁਧਰੇ ਹੋਏ ਬੀਜ, ਖਾਦ, ਦਵਾਈਆਂ, ਸੈਲਫ ਹੈਲਪ ਗਰੁੱਪਾਂ ਅਤੇ ਖੇਤੀਬਾੜੀ ਸਬੰਧੀ ਮਸ਼ੀਨਰੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਇਸ ਦਾ ਲਾਭ ਲਿਆ । ਇਸ ਕੈਂਪ ਵਿਚ ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾਕਟਰ ਹਰਪ੍ਰੀਤ ਕੌਰ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ । ਮਾਣਯੋਗ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ (ਪੰਜਾਬ) ਦੇ ਪੀਏ ਦਿਲਬਾਗ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਇਸ ਤੋਂ ਇਲਾਵਾ ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ, ਦਲਬੀਰ ਸਿੰਘ ਟੋਂਗ ਹਲਕਾ ਵਿਧਾਇਕ ਬਾਬਾ ਬਕਾਲਾ, ਡਾਕਟਰ ਕਸ਼ਮੀਰ ਸਿੰਘ ਸੋਹਲ ਹਲਕਾ ਵਿਧਾਇਕ ਤਰਨ ਤਾਰਨ ਅਤੇ ਸਰਵਣ ਸਿੰਘ ਧੁੰਨ ਹਲਕਾ ਵਿਧਾਇਕ ਖੇਮਕਰਨ ਵਿਸੇਸ ਮਹਿਮਾਨ ਕੁਝ ਜ਼ਰੂਰੀ ਕਾਰਨਾਂ ਕਰਕੇ ਜ਼ਿਲ੍ਹਾ ਪੱਧਰੀ ਕੈਂਪ ਵਿਚ ਸ਼ਾਮਿਲ ਨਹੀਂ ਹੋ ਸਕੇ। ਇਸ ਕੈਂਪ ਵਿਚ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਖਡੂਰ ਸਾਹਿਬ ਨੂੰ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਵਾਸਤੇ ਬਿਹਤਰ ਸੇਵਾਵਾਂ ਦੇਣ ਲਈ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਡਾਕਟਰ ਹਰਪ੍ਰੀਤ ਕੌਰ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਹ ਜਾਣਕਾਰੀ ਦਿੰਦੇ ਹੋਏ ਡਾ: ਹਰਪਾਲ ਸਿੰਘ ਪੰਨੂ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਨੇ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ ਮੁਲਾਜ਼ਮ ਦਾ ਮਨੋਬਲ ਵੱਧਦਾ ਹੈ ਅਤੇ ਉਹ ਹੋਰ ਵਧੀਆ ਕੰਮ ਕਰਨ ਵਾਸਤੇ ਉਤਸ਼ਾਹਿਤ ਹੁੰਦਾ ਹੈ ਅਤੇ ਉਸਦੇ ਸਹਿਯੋਗੀ ਮੁਲਾਜ਼ਮਾਂ ਨੂੰ ਵੀ ਪ੍ਰੇਰਨਾ ਮਿਲਦੀ ਹੈ । ਇਸ ਤੋਂ ਪਹਿਲਾਂ ਵੀ ਯਾਦਵਿੰਦਰ ਸਿੰਘ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਵੱਲੋਂ ਪਰਾਲੀ ਪ੍ਰਬੰਧਨ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਨਮਾਨਿਤ ਕੀਤਾ ਜਾ ਚੁੱਕਾ ਹੈ, ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਅਨਿਲ ਵਿਗ ਵੱਲੋਂ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਗੁਰੂ ਨਾਨਕ ਯਾਦਗਾਰੀ ਜੰਗਲਾਂ ਨੂੰ ਲਗਵਾਉਣ ਲਈ ਸਾਲ 2021 ਵਿਚ ਸਨਮਾਨਿਤ ਕੀਤਾ ਜਾ ਚੁੱਕਾ ਹੈ, ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2022 ਵਿਚ ਬਲਿਹਾਰੀ ਕੁਦਰਤ ਦੇ ਰਾਖੇ ਵਜੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਅਰਵਿੰਦ ਪਾਲ ਸਿੰਘ ਵੱਲੋਂ ਲੋਕ ਸਭਾ ਚੋਣਾਂ 2024 ਵਿਚ ਸਵੀਪ ਇੰਚਾਰਜ ਦੇ ਤੌਰ 'ਤੇ ਵਧੀਆ ਸੇਵਾਵਾਂ ਲਈ ਗਣਤੰਤਰ ਦਿਵਸ 'ਤੇ ਸਨਮਾਨਿਤ ਕੀਤਾ ਗਿਆ ।

ਇਸ ਸਬੰਧੀ ਜਦੋਂ ਯਾਦਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁਝ ਦੀ ਪ੍ਰੇਰਨਾ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ, ਸੰਤ ਬਲਬੀਰ ਸਿੰਘ ਸੀਚੇਵਾਲ ਸਾਬਕਾ ਖੇਤੀ ਸਕੱਤਰ ਸਰਦਾਰ ਕਾਹਨ ਸਿੰਘ ਪੰਨੂ, ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਸਰਦਾਰ ਹਰਪਾਲ ਸਿੰਘ ਪੰਨੂ, ਡਾਕਟਰ ਨਵਤੇਜ ਸਿੰਘ, ਡਾਕਟਰ ਮਲਵਿੰਦਰ ਸਿੰਘ, ਡਾਕਟਰ ਭੁਪਿੰਦਰ ਸਿੰਘ ਦਾ ਸਹਿਯੋਗ ਹੈ । ਉਨ੍ਹਾਂ ਨੇ ਜ਼ਿਲੇ ਦੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾਕਟਰ ਵਿਕਰਮ ਸੂਦ ਤੇ ਆਪਣੇ ਸਹਿਯੋਗੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਉਹ ਇਸ ਮੁਕਾਮ 'ਤੇ ਪਹੁੰਚੇ । ਉਨ੍ਹਾਂ ਨੇ ਦੱਸਿਆ ਕਿ ਉਹ ਇਸ ਲਗਨ ਦੇ ਨਾਲ ਹੀ ਵਾਤਾਵਰਨ ਮਿੱਟੀ ਪਾਣੀ ਲਈ ਕੰਮ ਕਰਦੇ ਰਹਿਣਗੇ। ਉਹਨਾਂ ਦੀ ਆਪਣੀ ਗਰੁੱਪ ਯੰਗ ਇਨੋਵੇਟਿਵ ਫਾਰਮਜ਼ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਦੀ ਬਦੌਲਤ ਇਹਨਾਂ ਕੁਝ ਸਿੱਖਕੇ ਹੀ ਮੈਂ ਇਸ ਮੁਕਾਮ 'ਤੇ ਪਹੁੰਚਿਆ ਹਾਂ ।

Yadvinder Singh Honored By Joint Director Agriculture Honored For Excellent Performance In Stubble Management And Direct Sowing Of Paddy Pannu

local advertisement banners
Comments


Recommended News
Popular Posts
Just Now