December 7, 2021
LPTV / Chandigarh
ਤਿਲੰਗਾਨਾ ਰਾਸ਼ਟਰ ਸਮਿਤੀ ਨੇ ਅੱਜ ਕੇਂਦਰ ਸਰਕਾਰ ਉੱਪਰ ਗੰਭੀਰ ਇਲਜ਼ਾਮ ਲਾਉਂਦਿਆਂ ਸੰਸਦ ਦੇ ਮੌਜੂਦਾ ਸੈਸ਼ਨ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਟੀਆਰਐਸ ਦਾ ਕੇਂਦਰ ਸਰਕਾਰ ਨੂੰ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਟੀਆਰਐਸ ਕੇਂਦਰ ਸਰਕਾਰ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਗਾਉਂਦੇ ਹੋਏ ਐਲਾਨ ਕੀਤਾ ਕਿ ਉਸ ਦੇ ਸੰਸਦ ਮੈਂਬਰ ਪਾਰਲੀਮੈਂਟ ਦੇ ਮੌਜੂਦਾ ਸੈਸ਼ਨ ਦੇ ਬਾਕੀ ਬਚੇ ਸਮੇਂ ਦੌਰਾਨ ਦੋਵਾਂ ਸਦਨਾਂ ਦੀ ਕਾਰਵਾਈ ਦਾ ਬਾਈਕਾਟ ਕਰਨਗੇ। ਟੀਆਰਐਸ ਦੇ ਮੈਂਬਰਾਂ ਨੇ ਲੋਕ ਸਭਾ ਤੇ ਰਾਜ ਸਭਾ ਤੋਂ ਵਾਕਆਊਟ ਕਰਦਿਆਂ ਸਰਕਾਰ ਖ਼ਿਲਾਫ਼ ਤੇ ਕਿਸਾਨਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ
ਇਸ ਦੌਰਾਨ ਸਾਰੇ ਸੰਸਦ ਮੈਂਬਰਾਂ ਨੇ ਕਾਲੇ ਚੋਗੇ ਪਾਏ ਹੋਏ ਸਨ। ਪਾਰਟੀ ਆਗੂ ਕੇਸ਼ਵ ਰਾਓ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅਸੰਵੇਦਨਸ਼ੀਲ ਹੈ ਤੇ ਕਿਸਾਨ ਵਿਰੋਧੀ ਹੈ। ਟੀਆਰਐਸ ਦੇ ਐਕਸ਼ਨ ਨਾਲ ਸਪਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਦੇਸ਼ ਦੇ ਹੋਰ ਸੂਬਿਆਂ ਤੱਕ ਫੈਲ ਗਿਆ ਹੈ ਜਿਸ ਕਰਕੇ ਸਿਆਸੀ ਪਾਰਟੀਆਂ ਕੇਂਦਰ ਸਰਕਾਰ ਖਿਲਾਫ ਡਟਣ ਲੱਗੀਆਂ ਹਨ।
In favor of farmers TRS announced the boycott of the Parliament session