November 20, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਗੰਨੇ ਦਾ ਸੂਬਾਈ ਸਮਰਥਨ ਮੁੱਲ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਇਹ ਐਲਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਹੈ। ਇਹ ਫੈਸਲਾ ਕਿਸਾਨਾਂ ਦੀ ਲੰਬੇ ਸਮੇਂ ਤੋ ਚੱਲ ਰਹੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਹੈ। ਚੀਮਾ ਬੁੱਧਵਾਰ ਨੂੰ ਭਾਰਤੀ ਸਹਿਕਾਰੀ ਸਪਤਾਹ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸੀ।
ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਗੰਨੇ ਦੇ ਸੂਬਾਈ ਸਮਰਥਨ ਮੁੱਲ ਵਿਚ ਹੋਰ ਵਾਧਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਫੈਸਲੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।
ਇਸ ਫੈਸਲੇ ਨਾਲ ਪੰਜਾਬ ਦੇ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਸੁਧਰੇਗੀ। ਹਾਲਾਂਕਿ ਕਿਸਾਨ ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਤੋਂ ਸੰਤੁਸ਼ਟ ਨਹੀਂ ਸਨ ਅਤੇ ਵੱਧ ਵਾਧੇ ਦੀ ਮੰਗ ਕਰ ਰਹੇ ਸਨ। ਉਦੋਂ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫਾ ਦੇਣ ਦਾ ਫੈਸਲਾ ਕੀਤਾ ਹੈ।
Punjab Government Is Considering Increasing The State Support Price Of Sugarcane