Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ    Punjab Weather : ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਤੇ ਹਨੇਰੀ ਦੀ ਚੇਤਾਵਨੀ : ਕੱਲ੍ਹ ਤੋਂ ਸਾਫ਼ ਹੋਵੇਗਾ ਮੌਸਮ   
ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਾਨੂੰਨ ਵਾਪਸੀ ਜਿੱਤ ਜਾਂ ਹਾਰ ਦਾ ਸਵਾਲ ਨਹੀਂ...........
December 13, 2021
The-big-statement-of-Agriculture

LPTV / Chandigarh

ਦਿੱਲੀ ਦੀਆਂ ਹੱਦਾਂ ਤੋਂ ਕਿਸਾਨਾਂ ਦੀ ਵਾਪਸੀ ਮਗਰੋਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਸਾਨ ਅੰਦੋਲਨ ਬਾਰੇ ਵੱਡੀ ਗੱਲ ਕਹੀ ਹੈ। ਕਿਸਾਨਾਂ ਵੱਲੋਂ ਮਨਾਏ ਜਾ ਰਹੇ ਜਿੱਤ ਦੇ ਜਸ਼ਨਾਂ ਬਾਰੇ ਉਨ੍ਹਾਂ ਕਿਹਾ ਹੈ ਕਿ ਇਹ ਜਿੱਤ ਜਾਂ ਹਾਰ ਦਾ ਸਵਾਲ ਨਹੀਂ ਤੇ ਤੁਹਾਨੂੰ ਵੀ ਇਸ ਮੁੱਦੇ ਨੂੰ ਇਸ ਤਰ੍ਹਾਂ ਨਹੀਂ ਦੇਖਣਾ ਚਾਹੀਦਾ।’ ਤੋਮਰ ਦਾ ਬਿਆਨ ਉਦੋਂ ਆਇਆ ਹੈ ਜਦੋਂ ਦਿੱਲੀ ਦੀਆਂ ਹੱਦਾਂ ਤੋਂ ਪਰਤ ਰਹੇ ਕਿਸਾਨਾਂ ਨੂੰ ਜੇਤੂ ਕਰਾਰ ਦਿੰਦਿਆਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ।

ਕਿਸਾਨਾਂ ਖਿਲਾਫ ਕੇਸਾਂ ਬਾਰੇ ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਰਾਜ ਦਾ ਵਿਸ਼ਾ ਹੈ। ਇਸ ਲਈ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੇਸਾਂ ਨੂੰ ਵਾਪਸ ਲੈਣ ਬਾਰੇ ਫ਼ੈਸਲਾ ਵੱਖ-ਵੱਖ ਰਾਜ ਸਰਕਾਰਾਂ ਆਪਣੇ ਪੱਧਰ ਉਤੇ ਲੈਣਗੀਆਂ। ਉਨ੍ਹਾਂ ਨੇ ਅੰਦੋਲਨ ਖਤਮ ਕਰਨ ਲਈ ਕਿਸਾਨਾਂ ਦਾ ਧੰਨਵਾਦ ਕੀਤਾ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਆਪਣਾ ਸਾਲ ਪੁਰਾਣਾ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਨੇ ਮੋਰਚੇ ਨੂੰ ਰਸਮੀ ਤੌਰ ’ਤੇ ਪੱਤਰ ਭੇਜ ਕੇ ਮੰਗਾਂ ਮੰਨ ਲਈਆਂ ਸਨ। ਇਨ੍ਹਾਂ ਵਿੱਚ ਕੇਸ ਵਾਪਸ ਲੈਣਾ ਵੀ ਸ਼ਾਮਲ ਸੀ। ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਸੀ ਕਿ ਯੂਪੀ, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਦੀਆਂ ਸਰਕਾਰਾਂ ਤੁਰੰਤ ਪ੍ਰਭਾਵ ਨਾਲ ਕੇਸ ਵਾਪਸ ਲੈਣ ਲਈ ਸਹਿਮਤ ਹੋ ਗਈਆਂ ਹਨ। ਕਿਸਾਨਾਂ ਖ਼ਿਲਾਫ਼ ਦਿੱਲੀ ਤੇ ਹੋਰਨਾਂ ਰਾਜਾਂ ਵਿੱਚ ਦਰਜ ਕੇਸ ਵੀ ਵਾਪਸ ਲਏ ਜਾਣਗੇ।

The big statement of Agriculture Minister Tomar is not a question of victory or defeat

local advertisement banners
Comments


Recommended News
Popular Posts
Just Now