November 19, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ ਦੇ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਚੋਣਾਂ ਵਿੱਚ ਸੀਆਰਪੀਐਫ ਦੀਆਂ 16 ਕੰਪਨੀਆਂ ਅਤੇ ਪੰਜਾਬ ਪੁਲੀਸ ਦੇ 6481 ਜਵਾਨ ਤੇ ਅਧਿਕਾਰੀ ਡਿਊਟੀ ਨਿਭਾਅ ਰਹੇ ਹਨ। ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 3,868 ਪੋਲਿੰਗ ਸਟਾਫ਼ ਨੂੰ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਹੈ।
ਉਧਰ, ਡੇਰਾ ਬਾਬਾ ਨਾਨਕ ਦੇ ਡੇਰਾ ਪਠਾਣਾ ਦੇ ਪੋਲਿੰਗ ਬੂਥ 'ਤੇ ਕਾਂਗਰਸ ਅਤੇ 'ਆਪ' ਸਮਰਥਕਾਂ ਵਿਚਾਲੇ ਝੜਪ ਹੋ ਗਈ ਹੈ। ਜਾਣਕਾਰੀ ਮੁਤਾਬਕ ਬੂਥ ਲਗਾਉਣ ਨੂੰ ਲੈ ਕੇ ਦੋਵੇਂ ਪਾਰਟੀਆਂ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ। ਮੌਕੇ 'ਤੇ ਲਾਠੀਆਂ ਵੀ ਚਲਾਈਆਂ ਗਈਆਂ। ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਮੌਕੇ 'ਤੇ ਮੌਜੂਦ ਸਨ। ਉਸ ਨੇ ਦੋਸ਼ ਲਾਇਆ ਕਿ ਉਸ ਨੇ ਕਾਫੀ ਸਮਾਂ ਪੁਲੀਸ ਨੂੰ ਫੋਨ ਕੀਤਾ। ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ
Clash Between Congress And AAP Supporters Outside Polling Booth In Dera Baba Nanak Situation Becomes Tense