December 27, 2021
LPTV / Chandigarh
ਕੁਝ ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾ ਕੇ ਚੋਣਾਂ ਲੜਨ ਦੇ ਐਲਾਨ ਮਗਰੋਂ ਅਲੋਚਨਾ ਸ਼ੁਰੂ ਹੋ ਗਈ ਹੈ। ਕਿਸਾਨ ਲੀਡਰ ਅਮਰਜੀਤ ਸਿੰਘ ਰਾੜਾ ਨੇ ਸਿਆਸੀ ਪਾਰਟੀ ਬਣਾਉਣ ਵਾਲੇ ਕਿਸਾਨ ਲੀਡਰਾਂ 'ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਅਮਿਤ ਸ਼ਾਹ ਦੇ ਪੈਰਾਂ 'ਚ ਬੈਠਣ ਵਾਲੇ ਅੰਦੋਲਨ ਦੀ ਜਿੱਤ ਨੂੰ ਆਪਣੀ ਪ੍ਰਾਪਤੀ ਦੱਸ ਰਹੇ ਹਨ।ਉਨ੍ਹਾਂ ਨੇ ਟਵਿੱਟਰ 'ਤੇ ਇੱਕ ਪੱਤਰ ਸ਼ੇਅਰ ਕਰਕੇ ਹਵਾਲਾ ਦਿੱਤਾ ਹੈ ਕਿ ਇਹ ਅਮਿਤ ਸ਼ਾਹ ਨੂੰ ਲਿਖਿਆ ਗਿਆ ਸੀ।
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਗਿਆ, ਜਿਸ ਵਿੱਚ ਤਿੰਨ ਕਾਨੂੰਨਾਂ ਵਿੱਚੋਂ ਇੱਕ ਨੂੰ ਰੱਦ ਕਰਨ ਦੀ ਗੱਲ ਕਹੀ ਗਈ ਸੀ। ਚਿੱਠੀ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਇੱਕ ਕਾਨੂੰਨ ਨੂੰ ਰੱਦ ਕਰੇ। ਇੱਕ ਬਾਰੇ ਰਾਜ ਸਰਕਾਰਾਂ ਗੱਲ ਕਰਨ ਤੇ ਇੱਕ ਕਾਨੂੰਨ 'ਤੇ ਹਾਲ ਦੀ ਘੜੀ ਪਾਬੰਦੀ ਲਗਾਉਣੀ ਚਾਹੀਦੀ ਹੈ ਤੇ ਇਹ ਅੰਤਿਮ ਫੈਸਲੇ ਤੋਂ ਬਾਅਦ ਲਾਗੂ ਕੀਤਾ ਜਾ ਸਕਦਾ ਹੈ।ਦੱਸ ਦਈਏ ਕਿ ਹਾਲ ਹੀ 'ਚ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਕਿਹਾ ਸੀ, ਕਿ ਬਲਬੀਰ ਸਿੰਘ ਰਾਜੇਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਚਿੱਠ ਲਿਖੀ ਹੈ। ਕਿਸਾਨ ਲੀਡਰ ਅਮਰਜੀਤ ਰਾੜਾ ਨੇ ਇਹੀ ਚਿੱਠੀ ਸ਼ੇਅਰ ਕੀਤੀ ਹੈ।
Many secrets were revealed in the leaked letter that the farmers had accepted only after canceling a law