ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ   
ਕਿਰਤੀ ਕਿਸਾਨ ਯੂਨੀਅਨ ਦਾ ਐਲਾਨ, ਨਹੀਂ ਲਵੇਗਾ ਚੋਣਾਂ 'ਚ ਹਿੱਸਾ
December 30, 2021
Kirti-Kisan-Union-announced-that

LPTV / Chandigarh

ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਬੀਤੇ ਦਿਨੀਂ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਪੰਜਾਬ ਚੋਣਾਂ ਬਾਰੇ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੇ ਸਿੰਘ ਢੁਡੀਕੇ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਵਿਧਾਨ ਸਭਾ ਚੋਣਾਂ ਵਿੱਚ ਕੋਈ ਉਮੀਦਵਾਰ ਖੜਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚਾ ਵਿੱਚ ਅਸੀਂ ਸ਼ਾਮਿਲ ਨਹੀਂ ਹੋਵਾਂਗੇ। ਸ. ਢੁਡੀਕ ਨੇ ਕਿਹਾ ਕਿ ਹਾਲੇ ਕਿਸਾਨਾਂ ਦੇ ਵੱਡੇ ਮਸਲੇ ਹੱਲ ਨਹੀਂ ਹੋਏ ਹਨ। ਉਨ੍ਹਾਂ ਦੂਜੇ ਕਿਸਾਨ ਨੇਤਾਵਾਂ ਨੂੰ ਅਪੀਲ ਕੀਤੀ ਕਿ ਹਾਲੇ ਕਿਸਾਨਾਂ ਦੀ ਲੜਾਈ ਪੂਰੀ ਨਹੀਂ ਹੋਈ ਹੈ। ਇਸ ਲਈ ਉਹ ਚੋਣਾਂ ਬਾਰੇ ਮੁੜ ਤੋਂ ਫੈਸਲਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਾਥੀ ਵਾਪਸ ਨਹੀਂ ਆਏ ਤਾਂ ਉਨ੍ਹਾਂ ਨਾਲ ਵੀ ਉਹੀ ਕੁਝ ਹੋਵੇਗਾ ਜੋ ਦੂਜੇ ਰਾਜਨੀਤਕ ਪਾਰਟੀਆਂ ਨਾਲ ਹੋ ਰਿਹਾ ਹੈ।

ਇਸ ਮੌਕੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਜਿਹੜੇ ਕਿਸਾਨ ਨੇਤਾ ਚੋਣ ਮੈਦਾਨ ਵਿੱਚ ਉਤਰਣ ਦੀ ਤਿਆਰੀ ਵਿੱਚ ਲੱਗੇ ਹਨ, ਉਹ ਆਪਣੇ ਫੈਸਲੇ ਉਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਅਸੀਂ ਚੋਣਾਂ ਦੌਰਾਨ ਇੱਕ ਮੁਹਿੰਮ ਚਲਾ ਕੇ ਜਨਤਕ ਮੁੱਦੇ ਚੁੱਕਾਂਗੇ। ਉਨ੍ਹਾਂ ਮੰਗ ਕੀਤੀ ਕਿ ਲੈਂਡ ਸਿਲਿੰਗ ਐਕਟ ਨੂੰ ਲਾਗੂ ਕੀਤਾ ਜਾਵੇ। ਪੰਜਾਬ ਵਿੱਚ ਪਾਣੀ ਦਾ ਮਾਮਲਾ ਰਿਪੇਰੀਅਨ ਕਾਨੂੰਨ ਮੁਤਾਬਕ ਹਲ ਕੀਤਾ ਜਾਵੇ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬੀ ਬੋਲਣ ਵਾਲੇ ਜਿਹੜੇ ਦੂਜੇ ਰਾਜਾਂ ਵਿੱਚ ਹਨ, ਉਨ੍ਹਾਂ ਨੂੰ ਪੰਜਾਬ ਵਿਚ ਸ਼ਾਮਿਲ ਕੀਤਾ ਜਾਵੇ।

Kirti Kisan Union announced that it will not participate in the elections

local advertisement banners
Comments


Recommended News
Popular Posts
Just Now