November 21, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਮੋਗਾ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਮੁਲਜ਼ਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈਣ ਜਾ ਰਹੀ ਸੀ ਤਾਂ ਮੁਲਜ਼ਮਾਂ ਨੇ ਉਥੇ ਮੌਜੂਦ ਹਥਿਆਰਾਂ ਨਾਲ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਰਹਿਣ ਵਾਲੇ ਮੁਲਜ਼ਮ ਨੂੰ ਕੱਲ੍ਹ ਦੇਹਰਾਦੂਨ ਤੋਂ ਗ੍ਰਿਫ਼ਤਾਰ ਕਰਕੇ ਅੱਜ ਉਸ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਮੋਗਾ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਮੁਲਜ਼ਮ ਨੇ ਉਥੇ ਮੌਜੂਦ ਹਥਿਆਰਾਂ ਨਾਲ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਸੁਨੀਲ ਕੁਮਾਰ ਉਰਫ਼ ਬਾਬਾ ਵਾਸੀ ਮੋਗਾ ਜਿਸ ਖ਼ਿਲਾਫ਼ ਪਹਿਲਾਂ ਹੀ 17 ਕੇਸ ਦਰਜ ਹਨ। ਉਸ ਨੇ ਦੋ ਭਰਾਵਾਂ 'ਤੇ ਹਮਲਾ ਕਰ ਦਿੱਤਾ ਸੀ ਅਤੇ ਫਿਰ ਉਥੋਂ ਫਰਾਰ ਹੋ ਗਿਆ ਸੀ, ਕੱਲ੍ਹ ਮੋਗਾ ਪੁਲਿਸ ਨੇ ਉਸ ਨੂੰ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਉਸ ਦੀ ਸੂਚਨਾ 'ਤੇ ਅੱਜ ਉਹ ਬਰਾਮਦਗੀ ਲਈ ਐਮ.ਪੀ ਬਸਤੀ ਆਇਆ ਸੀ। ਸੁਨੀਲ ਕੁਮਾਰ ਨੇ ਪਿਸਤੌਲ ਕੱਢ ਕੇ ਪੁਲਸ 'ਤੇ ਦੋ ਗੋਲੀਆਂ ਚਲਾਈਆਂ ਅਤੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਪੁਲਸ ਨੇ ਜਵਾਬੀ ਕਾਰਵਾਈ ਕੀਤੀ, ਜਿਸ 'ਚ ਸੁਨੀਲ ਕੁਮਾਰ ਦੀ ਲੱਤ 'ਚ ਗੋਲੀ ਲੱਗੀ ਅਤੇ ਉਹ ਕਾਬੂ ਹੋ ਗਿਆ। ਇਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ।
Encounter Between Police And Miscreants Bullets Fired