March 26, 2025

Admin / Budget
ਲਾਈਵ ਪੰਜਾਬੀ ਟੀਵੀ ਬਿਊਰੋ:ਪੰਜਾਬ ਸਰਕਾਰ ਦੇ ਚੌਥੇ ਬਜਟ ਵਿਚ ਵੀ 2022 ਵਿਚ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਮਿਲਣ ਦੀ ਗਾਰੰਟੀ ਪੂਰੀ ਨਹੀਂ ਕੀਤੀ ਗਈ। ਇਸ ਵਾਰ ਔਰਤਾਂ ਨੂੰ ਉਮੀਦ ਸੀ ਇਸ ਵਾਰ 1100 ਰੁਪਏ ਜ਼ਰੂਰ ਮਿਲਣਗੇ ਕਿਉਂਕਿ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਗਾਰੰਟੀ ਦਿੱਤੀ ਸੀ ਕਿ ਔਰਤਾਂ ਨੂੰ ਹਰ ਮਹੀਨੇ 1100-1100 ਰੁਪਏ ਦਿੱਤੇ ਜਾਣਗੇ ਪਰ ਉਨ੍ਹਾਂ ਦੀਆਂ ਉਮੀਦਾਂ ਨੂੰ ਇਕ ਫਿਰ ਉਦੋਂ ਵੱਡਾ ਝਟਕਾ ਲੱਗਾ ਜਦੋਂ ਅੱਜ ਯਾਨੀ ਕਿ 26 ਮਾਰਚ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਗਿਆ ਪਰ ਮੰਤਰੀ ਵੱਲੋਂ ਔਰਤਾਂ ਨੂੰ 1100 ਰੁਪਏ ਦੇਣ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਜਿਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਔਰਤਾਂ ਨੂੰ ਇਕ ਸਾਲ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਨੂੰ ਲੈ ਕੇ ਔਰਤਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਉਧਰ ਵਿਰੋਧੀ ਪਾਰਟੀਆਂ, ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ, ਸਰਕਾਰ ਨੂੰ ਉਸਦੇ ਵਾਅਦਿਆਂ 'ਤੇ ਘੇਰਨ ਦੀ ਤਿਆਰੀ ਵਿਚ ਹਨ।
Punjab Budget 2025 2026 Women Get A Shock This Time Too They Did Not Get Rs 1100 The Government Remained Silent