ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ    ਕਾਂਗਰਸ ਮੈਂਬਰ ਪ੍ਰਮਿਲਾ ਜੈਪਾਲ ਨੇ ਟਰੰਪ ਪ੍ਰਸ਼ਾਸਨ ਦੀ ਪਰਵਾਸ ਨੀਤੀ ਦੀ ਕੀਤੀ ਤਿੱਖੀ ਆਲੋਚਨਾ    ਅਮਰੀਕਾ ਦੀ 250ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਫਰੀਮਾਂਟ ਦੀ ਸ਼ਾਨਦਾਰ ਪਰੇਡ ਵਿੱਚ ਸਿੱਖ ਭਾਈਚਾਰੇ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ    ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ    ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ    ਐਸ.ਆਈ.ਟੀ. ਅੱਗੇ ਪੇਸ਼ ਹੋਣ ਪਹੁੰਚੇ ਮਨਤਾਰ ਸਿੰਘ ਬਰਾੜ    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ   
Liquor price : ਲਓ ਜੀ ਪਿਆਕੜਾਂ ਦੀਆਂ ਲੱਗ ਗਈਆਂ ਮੌਜਾਂ, ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਨਵੇਂ ਰੇਟ
September 24, 2024
Liquor-Price-Enjoy-The-Fun-Of-Dr

Admin / Trade

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਸ਼ਰਾਬ ਦੇ ਰੇਟ ਘਟਾ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਗੁਰਦਾਸਪੁਰ ਵਿਚ ਸ਼ਰਾਬ ਦੀ ਕੀਮਤ 'ਚ 910 ਰੁਪਏ ਦੀ ਜੋ ਬੋਤਲ ਮਿਲਦੀ ਸੀ, ਉਹ ਹੁਣ 600 ਰੁਪਏ ਹੋ ਗਈ ਹੈ। ਹਰ ਬੋਤਲ ਦੀ ਕੀਮਤ ਤੈਅ ਕੀਤੀ ਗਈ ਹੈ। ਇਸ ਦੀਆਂ ਦਰਾਂ ਸਹੀ ਸੂਚੀਬੱਧ ਕੀਤੀਆਂ ਗਈਆਂ ਹਨ। ਗੁਰਦਾਸਪੁਰ ਜ਼ਿਲ੍ਹੇ ਵਿੱਚ ਨਵੀਆਂ ਕੀਮਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ ਜਦਕਿ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਿੱਚ ਵੀ ਸ਼ਰਾਬ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।


ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ ਇਹ ਮੁੱਦਾ ਉਠਾਇਆ ਸੀ ਕਿ ਗੁਰਦਾਸਪੁਰ ਵਿਚ ਬਹੁਤ ਮਹਿੰਗੇ ਭਾਅ ਸ਼ਰਾਬ ਮਿਲ ਰਹੀ ਹੈ। ਜਦੋਂਕਿ ਸ਼ਰਾਬ ਦੇ ਸ਼ੌਕੀਨ ਹਿਮਾਚਲ, ਚੰਡੀਗੜ੍ਹ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੋਂ ਸਸਤੀ ਸ਼ਰਾਬ ਲਿਆ ਰਹੇ ਸਨ। ਜਿਸ ਕਾਰਨ ਮੌਜੂਦਾ ਠੇਕੇਦਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਸੀ।


ਕਾਲਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਨੂੰ ਪਵੇਗੀ ਨੱਥ


ਸ਼ਰਾਬ ਦੇ ਠੇਕੇਦਾਰਾਂ ਦਾ ਕਹਿਣਾ ਹੈ ਕਿ ਵਿਭਾਗ ਦੇ ਲਾਇਸੰਸਸ਼ੁਦਾ ਠੇਕੇਦਾਰਾਂ ਵੱਲੋਂ ਵਿਭਾਗ ਕੋਲ ਜਮ੍ਹਾਂ ਕਰਵਾਈ ਗਈ ਨਿਰਧਾਰਤ ਫੀਸ ਵੀ ਪੂਰੀ ਨਹੀਂ ਕੀਤੀ ਜਾ ਰਹੀ ਹੈ। ਜਿਸ ਕਾਰਨ ਵਿਕਰੀ ਵਧਾਉਣ ਲਈ ਦਰ ਘਟਾਈ ਗਈ ਹੈ। ਗੁਰਦਾਸਪੁਰ ਦੇ ਠੇਕੇਦਾਰਾਂ ਨੇ ਦੱਸਿਆ ਕਿ ਹੁਣ ਸ਼ਰਾਬ ਦੇ ਰੇਟ ਘਟਾਏ ਗਏ ਹਨ ਅਤੇ ਸ਼ਰਾਬ ਸਸਤੀ ਕਰ ਦਿੱਤੀ ਗਈ ਹੈ, ਜਿਸ ਨਾਲ ਲੋਕ ਬਾਹਰੋਂ ਸ਼ਰਾਬ ਨਾ ਖਰੀਦਣ ਅਤੇ ਨਾਜਾਇਜ਼ ਸ਼ਰਾਬ ਦਾ ਕਾਲਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਨੂੰ ਵੀ ਨੱਥ ਪਾਈ ਜਾ ਸਕੇ।

ਵਰਨਣਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਮੁਕਾਬਲੇ ਪੰਜਾਬ ਦੇ ਕੁਝ ਜ਼ਿਲ੍ਹੇ ਅਜਿਹੇ ਸਨ ਜਿੱਥੇ ਸ਼ਰਾਬ ਦੀਆਂ ਕੀਮਤਾਂ ਵਿੱਚ ਭਾਰੀ ਅੰਤਰ ਸੀ। ਗੁਰਦਾਸਪੁਰ 'ਚ ਸ਼ਰਾਬ ਮਹਿੰਗੀ ਹੋਣ ਕਾਰਨ ਲੋਕ ਬਾਹਰੋਂ ਤਸਕਰੀ ਕਰਨ ਨੂੰ ਪਹਿਲ ਦੇ ਰਹੇ ਸਨ। ਅਜਿਹੇ ਕਈ ਮਾਮਲਿਆਂ ਵਿੱਚ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਕਾਰਵਾਈ ਵੀ ਕੀਤੀ ਹੈ।

Liquor Price Enjoy The Fun Of Drunkards Cheap Liquor In Punjab Know The New Rates

local advertisement banners
Comments


Recommended News
Popular Posts
Just Now