September 26, 2024

Admin / Trade
ਲਾਈਵ ਪੰਜਾਬੀ ਟੀਵੀ ਬਿਊਰੋ : ਜਦੋਂ ਤੋਂ ਯੂਐਸ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ ਵਿਚ ਕਟੌਤੀ ਕੀਤੀ ਹੈ, ਦੁਨੀਆ ਭਰ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ ਦੇ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਨਵਾਂ ਰਿਕਾਰਡ ਬਣਿਆ ਅਤੇ ਸੋਨੇ ਦੀ ਕੀਮਤ 78,000 ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਗਈ। ਕਾਰੋਬਾਰ ਦੌਰਾਨ ਸੋਨੇ ਦੀ ਕੀਮਤ 'ਚ ਪਿਛਲੇ ਦਿਨ ਦੇ ਮੁਕਾਬਲੇ 400 ਰੁਪਏ ਦਾ ਵਾਧਾ ਦਰਜ ਕੀਤਾ ਗਿਆ।
ਸੋਨੇ ਦੀ ਕੀਮਤ 78,000 ਦੇ ਪਾਰ, ਚਾਂਦੀ ਵੀ ਚੜ੍ਹੀ
ਕੌਮਾਂਤਰੀ ਬਾਜ਼ਾਰ 'ਚ ਸਰਾਫਾ ਦੀਆਂ ਕੀਮਤਾਂ 'ਚ ਮਜ਼ਬੂਤੀ ਦਾ ਅਸਰ ਭਾਰਤ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 400 ਰੁਪਏ ਵਧ ਕੇ 78,250 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਚਾਂਦੀ ਵੀ 1,000 ਰੁਪਏ ਚੜ੍ਹ ਕੇ 94,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।
ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਮੁਤਾਬਕ ਸੋਨੇ ਦੀ ਕੀਮਤ 'ਚ ਲਗਾਤਾਰ ਦੂਜੇ ਦਿਨ ਰਿਕਾਰਡ ਵਾਧਾ ਦਰਜ ਕੀਤਾ ਗਿਆ। ਜਦਕਿ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਸੋਨੇ ਦੀ ਕੀਮਤ 77,850 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ। ਜਦਕਿ ਚਾਂਦੀ ਦੀ ਕੀਮਤ 93,000 ਰੁਪਏ ਤੱਕ ਪਹੁੰਚ ਗਈ।
Gold Sets A New Record Price Crosses 78 000