ਰਾਜਸਥਾਨ 'ਚ ਮੀਂਹ ਲਈ ਰੈੱਡ ਅਲਰਟ ਜਾਰੀ, 14 ਜ਼ਿਲ੍ਹਿਆਂ 'ਚ ਸਕੂਲ ਬੰਦ    ਰੂਸ ਦੇ ਕਾਮਚਟਕਾ ਪ੍ਰਾਇਦੀਪ 'ਚ 8.7 ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ    ਜਲੰਧਰ ਸਿਵਲ ਹਸਪਤਾਲ 'ਚ ਆਕਸੀਜਨ ਪਲਾਂਟ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਅੱਜ ਹੋਵੇਗੀ ਸੁਣਵਾਈ    ਪੰਜਾਬ ਸਰਕਾਰ ਵੱਲੋਂ ਵਿੱਤ ਵਿਭਾਗ ਨੇ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 'ਚ ਵਾਧਾ    ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈਂ ਸ਼ਹਿਰਾਂ 'ਚ ਭਾਰੀ ਮੀਂਹ ਦੀ ਚੇਤਾਵਨੀ    ਨਿਊਯਾਰਕ ਦੇ ਇੱਕ ਦਫਤਰ ਦੀ ਇਮਾਰਤ 'ਚ ਗੋ.ਲੀ.ਬਾ.ਰੀ, ਪੰਜ ਜਣਿਆਂ ਦੀ ਮੌ.ਤ    ਕਾਵੜੀਆਂ ਦੀ ਭਰੀ ਬੱਸ ਦੀ ਟਰੱਕ ਨਾਲ ਟੱਕਰ, 18 ਜਣਿਆਂ ਦੀ ਮੌ.ਤ    ਪੰਜਾਬ 'ਚ ਪਿਛਲੇ 12 ਦਿਨਾਂ 'ਚ 203 ਭੀਖ ਮੰਗਦੇ ਬੱਚਿਆਂ ਨੂੰ ਬਚਾਇਆ: ਡਾ. ਬਲਜੀਤ ਕੌਰ    ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਦਾ ਅਲਰਟ    ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਅੱਜ ਹਾਈ ਕੋਰਟ 'ਚ ਸੁਣਵਾਈ   
ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਮੁੜ ਛਾਪਾ
July 15, 2025
Vigilance-Raided-Bikram-Majithia

ਅੰਮ੍ਰਿਤਸਰ , 15 ਜੁਲਾਈ 2025 : ਵਿਜੀਲੈਂਸ ਨੇ ਅੰਮ੍ਰਿਤਸਰ ਸਥਿਤ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ 'ਤੇ ਫਿਰ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਘਰ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ ਅਤੇ ਘਰ ਦੇ ਆਲੇ-ਦੁਆਲੇ ਅਤੇ ਘਰ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਬੈਰੀਕੇਡ ਲਗਾਏ ਗਏ ਹਨ। ਇਸ ਛਾਪੇਮਾਰੀ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ, ਪਰ ਇਹ ਮਜੀਠੀਆ ਵਿਰੁੱਧ ਚੱਲ ਰਹੀ ਜਾਂਚ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪਿਛਲੇ ਮਹੀਨੇ ਵਿਜੀਲੈਂਸ ਨੇ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਮਜੀਠੀਆ ਨੂੰ 2 ਵਾਰ ਰਿਮਾਂਡ 'ਤੇ ਲਿਆ ਗਿਆ ਅਤੇ ਫਿਰ ਨਾਭਾ ਜੇਲ੍ਹ ਭੇਜ ਦਿੱਤਾ ਗਿਆ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ।

ਪੰਜਾਬ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਅਧੀਨ, ਵਿਜੀਲੈਂਸ ਬਿਊਰੋ ਦੀ ਟੀਮ ਮੁੜ ਬਿਕਰਮ ਮਜੀਠੀਆ ਦੇ ਮਜੀਠਾ ਸਥਿਤ ਦਫ਼ਤਰ 'ਤੇ ਪਹੁੰਚੀ। ਵਿਜੀਲੈਂਸ ਨੇ ਦਫ਼ਤਰ ਦੀ ਪੂਰੀ ਇਮਾਰਤ ਦੀ ਪੈਮਾਇਸ਼ ਕਰਵਾਈ। ਇਸੇ ਦੌਰਾਨ, ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ 'ਚ ਮਜੀਠੀਆ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਜਾਇਦਾਦਾਂ ਦੀ ਵੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਗਈ। ਦੋਹਾਂ ਥਾਵਾਂ 'ਤੇ ਵਿਜੀਲੈਂਸ ਦੀ ਕਾਰਵਾਈ ਉਨ੍ਹਾਂ ਸੰਪਤੀਆਂ ਦੀ ਜਾਂਚ ਸਬੰਧੀ ਹੋ ਰਹੀ ਹੈ, ਜੋ ਮਜੀਠੀਆ ਪਰਿਵਾਰ ਨਾਲ ਜੁੜੀਆਂ ਹਨ।

ਇਸ ਮੌਕੇ ਬਿਕਰਮ ਮਜੀਠੀਆ ਦੇ ਵਕੀਲ ਅਮਨ ਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ "ਪਿਛਲੇ ਦਿਨੀਂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਜੋ ਕੇਸ ਦਰਜ ਕੀਤਾ ਸੀ, ਇਸਦੀ ਜਾਂਚ ਪੂਰੀ ਕਰਨ ਸਬੰਧੀ ਅੱਜ ਫਿਰ ਮਜੀਠੀਆ ਦੀ ਰਿਹਾਇਸ਼ ਅੰਮ੍ਰਿਤਸਰ ਵਿਖੇ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਦੀ ਟੀਮ ਸਵੇਰੇ 11 ਵਜੇ ਆਈ ਸੀ ਅਤੇ ਉਸਨੇ ਘਰ ਅਤੇ ਦਫ਼ਤਰ ਵਿੱਚ ਜਾਂਚ ਕੀਤੀ ਹੈ ਅਤੇ ਸਾਰਾ ਵੇਰਵਾ ਇਕੱਠਾ ਕੀਤਾ ਹੈ।"

ਮਜੀਠੀਆ ਨੇ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਕੀਤੀ ਦਾਇਰ

ਵਕੀਲ ਅਮਨ ਵੀਰ ਸਿੰਘ ਨੇ ਦੱਸਿਆ ਕਿ "ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਸਬੰਧੀ ਮੋਹਾਲੀ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਉੱਤੇ ਜਲਦ ਹੀ ਸੁਣਵਾਈ ਹੋਵੇਗੀ ਅਤੇ ਬਹਿਸ ਹੋਵੇਗੀ। ਅਦਾਲਤ ਨੇ ਇਸ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।"

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਵੀਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਉਨ੍ਹਾਂ ਦੀ ਹਿਰਾਸਤ 19 ਜੁਲਾਈ ਨੂੰ ਖਤਮ ਹੋ ਰਹੀ ਹੈ। ਇਸ ਤੋਂ ਪਹਿਲਾਂ, ਬਿਕਰਮ ਮਜੀਠੀਆ ਦੇ ਵਕੀਲਾਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਜੇਲ੍ਹ ਵਿੱਚ ਉਨ੍ਹਾਂ ਦੀ ਬੈਰਕ ਬਦਲਣ ਦੀ ਮੰਗ ਕੀਤੀ ਗਈ ਹੈ। ਵਕੀਲਾਂ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਉਹ ਇੱਕ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਹਨ। ਇਸ ਲਈ ਉਨ੍ਹਾਂ ਜੇਲ੍ਹ ਅੰਦਰ ਸੰਤਰੀ ਸ਼੍ਰੇਣੀ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਸਨੂੰ ਹੋਰ ਮੁਲਜ਼ਮਾਂ ਜਾਂ ਵਿਚਾਰ ਅਧੀਨ ਕੈਦੀਆਂ ਤੋਂ ਵੱਖਰਾ ਰੱਖਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਉਸਨੇ ਅਦਾਲਤ ਤੋਂ ਗ੍ਰਿਫ਼ਤਾਰੀ ਦੇ ਆਧਾਰਾਂ ਅਤੇ ਜੇਲ੍ਹ ਮੈਨੂਅਲ ਦੀ ਇੱਕ ਕਾਪੀ ਵੀ ਮੰਗੀ ਹੈ।

Read More : ਵਿਜੀਲੈਂਸ ਦੀ ਹਿਰਾਸਤ ’ਚ ਬਿਕਰਮ ਮਜੀਠੀਆ

Vigilance Raided Bikram Majithia s House Again

local advertisement banners
Comments


Recommended News
Popular Posts
Just Now