ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਲੁਧਿਆਣਾ ਪੁਲਿਸ ਨੇ ਲਿਆ ਵੱਡਾ ਐਕਸ਼ਨ    ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ   
GOLD RATE TODAY : ਆਸਮਾਨੀ ਪੁੱਜੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ
August 7, 2025
Gold-Prices-Reach-Record-High-Si

ਵਪਾਰ ਡੈਸਕ :ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਨੂੰ ਸੋਨੇ ਦੀ ਕੀਮਤ ₹ 3,600 ਪ੍ਰਤੀ 10 ਗ੍ਰਾਮ ਦੇ ਵੱਡੇ ਵਾਧੇ ਨਾਲ ₹ 1,02,620 ਪ੍ਰਤੀ 10 ਗ੍ਰਾਮ ਦੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਈ। ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵੀ ₹ 1,500 ਵਧ ਕੇ ₹ 1,14,000 ਪ੍ਰਤੀ ਕਿਲੋਗ੍ਰਾਮ (ਸਾਰੇ ਟੈਕਸਾਂ ਸਮੇਤ) 'ਤੇ ਪਹੁੰਚ ਗਈ। ਬੁੱਧਵਾਰ ਨੂੰ ਚਾਂਦੀ ਦੀ ਕੀਮਤ ₹ 1,12,500 ਪ੍ਰਤੀ ਕਿਲੋਗ੍ਰਾਮ ਸੀ। ਏਜੰਸੀ ਤੋਂ ਪ੍ਰਾਪਤ ਦੀ ਖ਼ਬਰ ਅਨੁਸਾਰ, ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ।

ਅਮਰੀਕਾ ਵੱਲੋਂ ਭਾਰਤੀ ਆਯਾਤ 'ਤੇ ਵਾਧੂ 25 ਪ੍ਰਤੀਸ਼ਤ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ, ਨਿਵੇਸ਼ਕਾਂ ਦਾ ਝੁਕਾਅ ਵੀਰਵਾਰ ਨੂੰ ਸੁਰੱਖਿਅਤ ਨਿਵੇਸ਼ ਵੱਲ ਵਧਿਆ, ਜਿਸਦਾ ਪ੍ਰਭਾਵ ਕੀਮਤੀ ਧਾਤਾਂ 'ਤੇ ਸਪੱਸ਼ਟ ਤੌਰ 'ਤੇ ਦੇਖਿਆ ਗਿਆ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, ਬੁੱਧਵਾਰ ਨੂੰ ਜਿੱਥੇ 99.9% ਸ਼ੁੱਧਤਾ ਵਾਲਾ ਸੋਨਾ ₹ 99,020 ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ, ਉੱਥੇ ਹੀ ਵੀਰਵਾਰ ਨੂੰ 99.5% ਸ਼ੁੱਧਤਾ ਵਾਲਾ ਸੋਨਾ ₹ 3,600 ਵਧ ਕੇ ₹ 1,02,200 ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) 'ਤੇ ਪਹੁੰਚ ਗਿਆ। ਇੱਕ ਦਿਨ ਪਹਿਲਾਂ ਇਹ ₹ 98,600 ਪ੍ਰਤੀ 10 ਗ੍ਰਾਮ 'ਤੇ ਸੀ। HDFC ਸਿਕਿਓਰਿਟੀਜ਼ ਦੇ ਸੀਨੀਅਰ ਕਮੋਡਿਟੀ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਕਿਹਾ ਕਿ ਵਪਾਰਕ ਤਣਾਅ ਕਾਰਨ ਨਿਵੇਸ਼ਕਾਂ ਦਾ ਝੁਕਾਅ ਸੁਰੱਖਿਅਤ ਵਿਕਲਪਾਂ ਵੱਲ ਵਧਿਆ ਹੈ। ਭਾਰਤ ਅਤੇ ਅਮਰੀਕਾ ਵਿਚਕਾਰ ਵਧਦੇ ਤਣਾਅ ਨੇ ਇਸ ਵਾਧੇ ਨੂੰ ਹੋਰ ਮਜ਼ਬੂਤ ਕੀਤਾ।

Gold Prices Reach Record High Silver Also Becomes Costlier

local advertisement banners
Comments


Recommended News
Popular Posts
Just Now