ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ    ਕਾਂਗਰਸ ਮੈਂਬਰ ਪ੍ਰਮਿਲਾ ਜੈਪਾਲ ਨੇ ਟਰੰਪ ਪ੍ਰਸ਼ਾਸਨ ਦੀ ਪਰਵਾਸ ਨੀਤੀ ਦੀ ਕੀਤੀ ਤਿੱਖੀ ਆਲੋਚਨਾ    ਅਮਰੀਕਾ ਦੀ 250ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਫਰੀਮਾਂਟ ਦੀ ਸ਼ਾਨਦਾਰ ਪਰੇਡ ਵਿੱਚ ਸਿੱਖ ਭਾਈਚਾਰੇ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ    ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ    ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ    ਐਸ.ਆਈ.ਟੀ. ਅੱਗੇ ਪੇਸ਼ ਹੋਣ ਪਹੁੰਚੇ ਮਨਤਾਰ ਸਿੰਘ ਬਰਾੜ    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ   
ਸ਼੍ਰੀਨਗਰ ਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਦੋ ਦੋਸਤ, ਇਲਾਕੇ ਚ ਸੋਗ ਦੀ ਲਹਿਰ
February 8, 2024
live-punjabi-tv

raghuvanshi /

ਨੈਸ਼ਨਲ ਡੈਸਕ : ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਸ਼੍ਰੀਨਗਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਸ ਦੌਰਾਨ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।
ਜਾਣਕਾਰੀ ਮੁਤਾਬਿਕ ਗੋਲੀ ਲੱਗਣ ਕਰਕੇ ਜਿੰਨਾ ਵਿਅਕਤੀਆਂ ਦੀ ਮੌਤ ਹੋਈ ਹੈ ਇਹ ਦੋਵੇਂ ਦੋਸਤ ਸੀ ,ਉਨਾਂ ਦੀ ਪਹਿਚਾਣ ਅੰਮ੍ਰਿਤ ਪਾਲ ਸਿੰਘ ਅਤੇ ਰੋਹਿਤ ਮਸੀਹ ਵਜੋਂ ਹੋਈ ਹੈ। ਇਹ ਦੋਵੇਂ ਮ੍ਰਿਤਕ ਨੌਜਵਾਨ ਜਿਲਾ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਹਨ। ਜਿਨਾਂ ਦੀ ਮੌਤ ਦੀ ਖਬਰ ਪਿੰਡ ਪਹੁੰਚਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ, ਗੋਲੀਆਂ ਚੱਲਣ ਦੀ ਖਬਰ ਪਤਾ ਲੱਗਣ ਤੋਂ ਬਾਅਦ ਅਮ੍ਰਿਤਪਲ ਅਤੇ ਰੋਹਿਤ ਦੇ ਮਾਤਾ ਪਿਤਾ ਦੋਨਾਂ ਦੀ ਸਲਾਮਤੀ ਦੀ ਅਰਦਾਸ ਕਰ ਰਹੇ ਸੀ ਕਿ ਅਮ੍ਰਿਤਪਲ ਅਤੇ ਰੋਹਿਤ ਸਹੀ ਸਲਾਮਤ ਹੋਣ ਪਰ ਦੇਰ ਰਾਤ ਜਦੋ ਅਜਨਾਲ਼ਾ ਠਾਣੇ ਦੇ ਐਸ ਐਚ ਓ ਹਰਜਿੰਦਰ ਸਿੰਘ ਖਹਿਰਾ ਮ੍ਰਿਤਕ ਅਮ੍ਰਿਤਪਾਲ ਅਤੇ ਰੋਹਿਤ ਦੇ ਘਰ ਪਹੰਚੇ ਜਿਥੇ ਓਹਨਾ ਨਾਲ ਹੋਈ ਘਟਨਾ ਦੀ ਅਤੇ ਮੌਤ ਦੀ ਖਬਰ ਪਰਿਵਾਰ ਨੂੰ ਦੱਸੀ, ਪਰਿਵਾਰ ਨੂੰ ਆਪਣੇ ਬੱਚਿਆਂ ਦੀ ਮੌਤ ਦੀ ਖਬਰੰ ਮਿਲਦੇ ਪੂਰਾ ਪਰਿਵਾਰ ਵਿਚ ਗਮਗੀਨ ਮਾਹੌਲ ਬਣ ਗਿਆ ਦੋਨਾਂ ਦੇ ਪਰਿਵਾਰਾ ਦਾ ਰੋ ਰਹੀ ਕੇ ਬੁਰਾ ਹਾਲ ਸੀ।

Live punjabi tv

local advertisement banners
Comments


Recommended News
Popular Posts
Just Now