ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
Canada : ਕਾਰੋਬਾਰੀਆਂ ਨੂੰ ਫਿਰੌਤੀਆਂ ਲਈ ਧਮਕੀਆਂ ਦੇਣ ਦੇ ਮਾਮਲੇ ਪੰਜ ਪੰਜਾਬੀ ਆਏ ਅੜਿੱਕੇ, ਇਨ੍ਹਾਂ ਚੋਂ ਦੋ ਕੁੜੀਆਂ ਵੀ ਸ਼ਾਮਲ
February 8, 2024
live-punjabi-tv

raghuvanshi /

ਵਿਦੇਸ਼ ਡੈਸਕ : ਬੀਤੇ ਮਹੀਨਿਆਂ ਤੋਂ ਕੈਨੇਡਾ ਭਾਰ ਵਿੱਚੋਂ ਭਾਰਤੀ ਮੂਲ ਦੇ ਕਾਰੋਬਾਰੀਆਂ ਨੂੰ ਫਿਰੌਤੀਆਂ ਦੇਣ ਲਈ ਧਮਕੀ-ਪੱਤਰ ਭੇਜਣ ਅਤੇ ਫੋਨ ਰਾਹੀਂ ਡਰਾਉਣ ਦੀਆਂ ਸ਼ਿਕਾਇਤਾਂ ਪੁਲਿਸ ਅਧਿਕਾਰੀਆਂ ਨੂੰ ਮਿਲ ਰਹੀਆਂ ਸਨ। ਟੋਰਾਂਟੋ ਇਲਾਕੇ ਵਿੱਚ ਦਸੰਬਰ 2023 ਤੋਂ ਅਜਿਹੇ ਮਾਮਲਿਆਂ ਵਿੱਚ ਤੇਜੀ ਨਾਲ਼ ਵਾਧਾ ਦਰਜ ਕੀਤਾ ਗਿਆ ਸੀ।
ਇਨ੍ਹਾਂ ਬਾਰੇ ਜਾਂਚ ਕਰਨ ਤੋਂ ਬਾਅਦ ਪੀਲ ਪੁਲਿਸ ਨੇ ਬੀਤੇ ਕੱਲ੍ਹ ਦੋ ਕੁੜੀਆਂ ਸਮੇਤ 5 ਗ੍ਰਿਫ਼ਤਾਰੀਆਂ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਤੋਂ ਬਾਅਦ ਬਰੀਕੀ ਨਾਲ਼ ਜਾਂਚ ਕੀਤੀ ਜਾ ਰਹੀ ਸੀ ਅਤੇ 24 ਜਨਵਰੀ ਨੂੰ ਬਰੈਂਪਟਨ ਵਿਖੇ ਇਕ ਘਰ ਵਿੱਚ ਛਾਪਾ ਮਾਰ ਕੇ ਸ਼ੱਕੀ ਅਰੁਨਦੀਪ ਥਿੰਦ (39), ਗਗਨ ਅਜੀਤ ਸਿੰਘ (23), ਅਨਮੋਲ ਸਿੰਘ (23), ਹਸ਼ਮੀਤ ਕੌਰ (25) ਤੇ ਅਮਨਜੌਤ ਕੌਰ (21) ਨੂੰ ਹਿਰਾਸਤ ਵਿੱਚ ਲਿਆ ਗਿਆ ਜਿਸ ਤੋਂ ਦੋ ਦਿਨਾਂ ਬਾਅਦ ਇਕ ਵਿਅਕਤੀ ਨੂੰ ਫੋਨ ਕਰ ਕੇ ਤੇ ਵੱਟਸਐਪ ਸੁਨੇਹੇ ਭੇਜ ਕੇ ਵੱਡੀ ਰਕਮ ਦੀ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਅਰੁਨਦੀਪ ਥਿੰਦ (39) ਦੀ ਵੀ ਗ੍ਰਿਫਤਾਰੀ ਹੋਈ।
ਪੁਲਿਸ ਮੁਖੀ ਨਿਸ਼ਾਨ ਦੁਰਾਈਆਪਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਿੰਸਕ ਅਪਰਾਧਾਂ ਦੇ ਮਾਮਲੇ ਬਹੁਤ ਗੰਭੀਰਤਾ ਨਾਲ਼ ਲਏ ਜਾ ਰਹੇ ਹਨ। ਉਨ੍ਹਾਂ ਨੇ ਦੋਸ਼ੀਆਂ ਦੀਆਂ ਧਮਕੀਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਪੀਲ ਪੁਲਿਸ ਦੀ ਟਾਸਕ ਫੋਰਸ ਨਾਲ਼ ਸੰਪਰਕ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਸਾਰੇ ਮਾਮਲਿਆਂ ਦੀ ਤਹਿ ਤੱਕ ਜਾਂਚ ਕੀਤੀ ਜਾ ਸਕੇ। ਗ੍ਰਿਫਤਾਰ ਕੀਤੇ ਗਏ ਸ਼ੱਕੀਆਂ ਤੋਂ ਹਥਿਆਰ ਅਤੇ ਵੱਡੀ ਗਿਣਤੀ ਵਿੱਚ ਸੈੱਲਫੋਨ ਵੀ ਬਰਾਮਦ ਕੀਤੇ ਗਏ ਹਨ। ਦੋਵੇਂ ਕੁੜੀਆਂ, ਹਸ਼ਮੀਤ ਤੇ ਅਮਨਜੋਤ ਕੋਲੋਂ ਵੀ ਪੁਲਿਸ ਨੇ ਗੈਰਲਾਇਸੈਂਸੀ ਲੋਡਡ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ।

Live punjabi tv

local advertisement banners
Comments


Recommended News
Popular Posts
Just Now