ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
February 8, 2024
live-punjabi-tv

raghuvanshi /

ਸਟੇਟ ਡੈਸਕ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿਚ ਮੰਗ ਕੀਤੀ ਹੈ ਕਿ ਮਾਸਟਰ ਤਾਰਾ ਸਿੰਘ ਨੂੰ ਪੰਜਾਬ ਨੂੰ ਭਾਰਤ ਨਾਲ ਜੋੜਨ ਵਿਚ ਪਾਏ ਵੱਡਮੁੱਲੇ ਯੋਗਦਾਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ। ਸਾਹਨੀ ਨੇ ਕਿਹਾ ਕਿ ਉਹ ਮਾਸਟਰ ਤਾਰਾ ਸਿੰਘ ਹੀ ਸਨ ਜਿਨ੍ਹਾਂ ਨੇ ਜਿਨਾਹ ਦੀ ਤਜਵੀਜ਼ ਨੂੰ ਠੁਕਰਾ ਦਿੱਤਾ ਅਤੇ ਫ਼ੈਸਲਾ ਕੀਤਾ ਕਿ ਪੰਜਾਬ ਅਤੇ ਸਿੱਖ ਭਾਰਤ ਦੇ ਨਾਲ ਰਹਿਣਾ ਚਾਹੁੰਦੇ ਹਨ।
ਸਾਹਨੀ ਨੇ ਇਹ ਵੀ ਕਿਹਾ ਕਿ ਜੇਕਰ ਇਹ ਫ਼ੈਸਲਾ ਨਾ ਲਿਆ ਗਿਆ ਹੁੰਦਾ ਤਾਂ ਪਾਕਿਸਤਾਨ ਦੀ ਸਰਹੱਦ ਗੁੜਗਾਉਂ ਤੱਕ ਹੁੰਦੀ ਨਾ ਕਿ ਅਟਾਰੀ ਤੱਕ। ਵਿਕਰਮਜੀਤ ਸਾਹਨੀ ਨੇ ਇਹ ਵੀ ਦੱਸਿਆ ਕਿ ਕਿਵੇਂ ਵੰਡ ਦੌਰਾਨ ਸਿੱਖਾਂ ਨੇ ਦੁੱਖੜੇ ਝੱਲੇ, ਜਿਸ ਦੌਰਾਨ 5 ਲੱਖ ਤੋਂ ਵੱਧ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਅਤੇ ਲੱਖਾਂ ਪੰਜਾਬੀਆਂ ਨੂੰ ਉਜਾੜੇ ਦਾ ਦੁੱਖ ਸਹਿਣਾ ਪਿਆ ਅਤੇ ਨਾਲ ਹੀ ਆਪਣੀ ਉਪਜਾਊ ਜ਼ਮੀਨ ਅਤੇ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਧਾਰਨ ਵਾਲੇ ਪਵਿੱਤਰ ਅਸਥਾਨ ਨੂੰ ਪਾਕਸਤਾਨ ਵਿਚ ਛੱਡ ਕੇ ਉਥੋਂ ਨਿਕਲਣਾ ਪਿਆ। ਸਾਹਨੀ ਨੇ ਅੱਗੇ ਕਿਹਾ ਕਿ ਸਿੱਖ ਭਾਰਤ ਦੇ ਸਭ ਤੋਂ ਵੱਧ ਦੇਸ਼ ਭਗਤ ਨਾਗਰਿਕ ਹਨ ਅਤੇ ਉਹਨਾ ਨੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਹੁਣ ਵੀ ਕਰ ਰਹੇ ਹਨ।

Live punjabi tv

local advertisement banners
Comments


Recommended News
Popular Posts
Just Now