ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਸਿਹਤ ਵਿਭਾਗ ਨੇ ਸਰਕਾਰ ਆਪ ਦੇ ਕੈਂਪ ਵਿੱਚ 70 ਜਨਮ ਅਤੇ ਮੌਤ ਦੇ ਸਰਟੀਫਿਕੇਟ ਜਾਰੀ
February 9, 2024
live-punjabi-tv

raghuvanshi /

ਸਟੇਟ ਡੈਸਕ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਅਤੇ ਸਿਵਲ ਸਰਜਨ ਡਾ. ਕਵਿਤਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ: ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਰੋਜ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਸਿਹਤ ਵਿਭਾਗ ਵੱਲੋਂ ਜਨਮ ਅਤੇ ਮੌਤਾਂ ਦਾ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਹਰ ਰੋਜ਼ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਜੇਕਰ ਕਿਸੇ ਕਰਮਚਾਰੀ ਨੂੰ ਇਸ ਸਬੰਧੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਸਿਵਲ ਸਰਜਨ ਦਫ਼ਤਰ ਵਿਖੇ ਜਨਮ ਅਤੇ ਮੌਤ ਸ਼ਾਖਾ ਵਿੱਚ ਸੁਪਰਡੈਂਟ ਰਜਿੰਦਰ ਕੰਬੋਜ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਫੀਲਡ ਵਿੱਚ ਕੰਮ ਕਰਨ ਵਾਲੇ ਸਿਹਤ ਕਰਮਚਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕੈਂਪ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 70 ਦੇ ਕਰੀਬ ਜਨਮ ਅਤੇ ਮੌਤ ਦੇ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਆਯੂਸ਼ਮਾਨ ਕਾਰਡ ਬਣਾਉਣ ਲਈ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਦੀ ਡਿਊਟੀ ਲਗਾਈ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਿੱਚ ਕਾਊਂਟਰ ਸਥਾਪਤ ਕੀਤਾ ਗਿਆ ਹੈ।

Live punjabi tv

local advertisement banners
Comments


Recommended News
Popular Posts
Just Now